ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅਕਾਲੀ ਦਲ (ਬਾਦਲ) ਹਲਕਾ ਦੱਖਣੀ ਦੇ ਇੰਚਾਰਜ
ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ।ਇਹ ਰੈਲੀ ਅਰਦਾਸ ਉਪਰੰਤ ਚਾਟੀਵਿੰਡ ਚੌਕ ਤੋਂ ਅਰੰਭ ਹੋ ਕੇ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਦਾ ਚੱਕਰ ਕੱਢਦਿਆਂ ਸੁਲਤਾਨਵਿੰਡ ਰੋਡ ਅਤੇ ਤਰਨ ਤਾਰਨ ਰੋਡ ਤੋਂ ਹੁੰਦੀ ਹੋਈ ਗੁਰਦੁਆਰਾ ਸ਼ਹੀਦਾਂ ਸਾਹਿਬ ਪਹੁੰਚ ਕੇ ਸਮਾਪਤ ਹੋਈ।
ਇਸ ਸਮੇਂ ਗੱਲਬਾਤ ਕਰਦਿਆਂ ਨੇ ਕਿਹਾ ਕਿ ਅਕਾਲੀ ਦਲ (ਬ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੈਠ ਸਮੁੱਚਾ ਅਕਾਲੀ ਦਲ ਕਿਸਾਨਾਂ ਦੇ ਨਾਲ ਚਟਾਂਨ ਵਾਂਗ ਖੜਾ ਹੈ।ਉਨਾਂ ਕਿਹਾ ਕਿ ਜਦ ਤੱਕ ਤਿੰਨੇ ਕਿਸਾਨ ਵਿਰੋਧੀ ਕਾਲੇ ਕਨੂੰਨ ਰੱਦ ਨਹੀ ਹੋ ਜਾਦੇ ਤਦ ਤੱਕ ਉਹ ਅਰਾਮ ਨਾਲ ਨਹੀਂ ਬੈਠਣਗੇ।
ਇਸ ਮੌਕੇ ਸੰਦੀਪ ਸਿੰਘ ਸ਼ੈਰੀ ਘਿਉ ਵਾਲਾ, ਭਾਈ ਧਰਮਬੀਰ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਭਾਟੀਆ, ਕੁਲਦੀਪ ਸਿੰਘ ਪੰਡੋਰੀ, ਗੁਰਮੀਤ ਸਿੰਘ ਸੁਰਸਿੰਘ, ਭਾਈ ਭਗਵੰਤ ਸਿੰਘ, ਨਵਤੇਜ ਸਿੰਘ ਕਲਕੱਤਾ ਅਤੇ ਗੁਰਮੋਹਨ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ’ਚ ਉਤਪਾਦਾਂ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੀ …
Punjab Post Daily Online Newspaper & Print Media