Sunday, July 26, 2026

ਡਿਪਟੀ ਕਮਿਸ਼ਨਰ ਨੇ ਚੁਕਾਈ ਨਸ਼ਿਆਂ ਵਿਰੁੱਧ ਲੜਾਈ ਦੀ ਸਹੁੰ

ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ `ਡੈਪੋ` ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤਿੱਖਾ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਲੜਨ ਦਾ ਪ੍ਰਣ ਦਿਵਾਇਆ ਗਿਆ।
                  ਜਿਲਾ ਪ੍ਰਸ਼ਾਸ਼ਕੀ ਕੰੰਪਲੈਕਸ ਵਿਖੇ ਸਹੁੰ ਚੁੱਕਣ ਮੌਕੇ ਇਸ ਗੱਲ ਦਾ ਵਚਨ ਲਿਆ ਗਿਆ ਕਿ ਆਪਣੇ ਸਮਾਜ ਤੇ ਸੂਬੇ ਦੀ ਸੁਰੱਖਿਆ ਲਈ ਅਧਿਕਾਰੀ ਤੇ ਕਰਮਚਾਰੀ ਪੂਰੇ ਸਮਰਪਣ ਨਾਲ ਕੰਮ ਕਰਨਗੇ ਅਤੇ ਆਪਣੇ ਆਲੇ ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਰੈਡ ਕਰਾਸ, ਤਹਿਸੀਲ ਦਫਤਰ ਕਪੂਰਥਲਾ, ਡੇਅਰੀ ਵਿਕਾਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਦਫਤਰ ਜਿਲਾ ਖੇਡ ਅਫਸਰ, ਦਫਤਰ ਜਿਲਾ ਭਲਾਈ ਅਫਸਰ, ਦਫਤਰ ਜਿਲਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਵੀ ਸਹੁੰ ਚੁੱਕੀ ਗਈ।
                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਐਸ ਡੀ ਐਮ ਭੁਲੱਥ ਟੀ ਬੈਨਿਥ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …