Friday, October 16, 2026

ਐਸ.ਪੀ ਮਨਦੀਪ ਸਿੰਘ ਨੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਚੁੱਕਾਈ ਸਹੁੰ

ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਐਸ.ਪੀ (ਹੈਡਕੁਆਰਟਰ) ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਕਰਮੀਆਂ ਨੂੰ ਸਹੁੰ ਚੁਕਾਈ ਗਈ।
                 ਐਸ.ਪੀ (ਹੈਡਕੁਆਰ) ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਪੁਲਿਸ ਵਿਭਾਗ ਜ਼ਿਲੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਨਸ਼ਿਆਂ ਦੀ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਇਸ ਦੀ ਮੰਗ ਨੂੰ ਵੀ ਠੱਲ ਪਾਈ ਜਾ ਰਹੀ ਹੈ।ਪੰਜਾਬ ਸਰਕਾਰ ਦੀਆਂ ਅਹਿਮ ਜਾਗਰੂਕਤਾ ਮੁਹਿੰਮਾਂ ਬੱਡੀ ਅਤੇ ਡੈਪੋ ਪ੍ਰੋਗਰਾਮ ਅਹਿਮ ਹਨ।
ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮੀਆਂ ਨੂੰ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਜੋ ਲੋਕ ਨਸ਼ਿਆਂ `ਤੇ ਨਿਰਭਰ ਹਨ ਨੂੰ ਮੁੱਖ ਧਾਰਾ ਨਾਲ ਜੁੜਨ ਲਈ ਪ੍ਰੇਰਿਤ ਕਰਨ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਿਲੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ।
                  ਇਸ ਮੌਕੇ ਡੀ.ਐਸ.ਪੀ ਸ਼ਾਹਬਾਜ਼ ਸਿੰਘ ਸਪੈਸ਼ਲ ਕਰਾਈਮ ਹੈਡਕੁਆਰਟਰ ਵੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …