Tuesday, September 29, 2026

ਹਰੇਕ ਪੋਲਿੰਗ ਸਟੇਸ਼ਨ ‘ਤੇ 12 ਦਸੰਬਰ ਸ਼ੁਰੂ ਹੋਵੇਗੀ ਵੋਟਾਂ ਬਣਾਉਣ ਦੀ ਪ੍ਰਕਿਰਿਆ – ਜਿਲ੍ਹਾ ਚੋਣ ਅਫਸਰ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – 12 ਦਸੰਬਰ ਦਿਨ ਸ਼ਨੀਵਾਰ ਨੂੰ ਬੀ.ਐਲ.ਓ ਰਾਹੀਂ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਥੇ ਬੀ.ਐਲ.ਓ ਤੇ ਸੈਕਟਰ ਅਫਸਰ ਆਪੋ ਆਪਣੇ ਖੇਤਰ ਵਿੱਚ ਯੋਗ ਨਾਗਰਿਕਾਂ ਦੇ ਵੋਟ ਬਣਾਉਣਗੇ।
                     ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫਸਰ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੈਸ਼ਲ ਕੈਂਪ ਵਿੱਚ ਨੌਜਵਾਨ ਵਰਗ, ਪੀ.ਡਬਲਿਯੂ.ਡੀ, ਮਾਈਗਰੇਟ ਲੇਵਲ, ਟਰਾਂਸਜੈਂਡਰ ਵਰਗ ਵੱਲ ਖਾਸ ਧਿਆਨ ਦਿੱਤਾ ਜਾਵੇਗਾ ਅਤੇ ਅਜਿਹੀ ਵਰਗ ਦੀ 100 ਫੀਸਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਰ ਚੁੱਕੇ ਵੋਟਰ, ਸ਼ਿਫਟ ਹੋ ਚੁੱਕੇ ਵੋਟਰਾਂ ਦੇ ਫਾਰਮ ਵੀ ਪੁਰ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਸਪੈਸ਼ਲ ਕੈਂਪ ਦਾ ਮੰਤਵ 18-19 ਸਾਲ ਵਰਗ ਦੇ ਨੌਜਵਾਨਾਂ ਦਾ ਵੋਟ ਬਣਾਉਣਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …