
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ)- ਇਤਹਿਾਸਕ ਪਿੰਡ ਸੁਲਤਾਨਵਿੰਡ ਦੇ ਨੌਜਵਾਨ ਕਾਂਗਰਸੀ ਆਗੂ ਪ੍ਰਭਜੋਤ ਸੁਲਤਾਨਵਿੰਡ ਕਾਂਗਰਸ ਕਮੇਟੀ ਸ਼ਹਿਰੀ ਦੇ ਜਿਲ੍ਹਾ ਸਕੱਤਰ ਬਣਾਏ ਗਏ ਹਨ।ਸੁਲਤਾਨਵਿੰਡ ਉਨਾਂ ਦੇ ਗ੍ਰਹਿ ਵਿਖੇ ਹੋਏ ਇੱਕ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ, ਜਿਲ੍ਹਾ ਪ੍ਰਦੇਸ਼ ਕਾਂਗਰਸ ਦੇ ਵਪਾਰ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਨਰੂਲਾ ਤੇ ਕਾਂਗਰਸ ਸ਼ਹਿਰੀ ਪ੍ਰਧਾਨ ਰਾਜੀਵ ਭਗਤ ਵੱਲੋਂ ਸ. ਪ੍ਰਭਜੋਤ ਸਿੰਘ ਨੂੰ ਅਹੱਦੇ ਦਾ ਨਿਯੁੱਕਤੀ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ, ਜਿਸ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦੀ ਲੋੜ ਹੈ।ਨਿਯੁੱਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਪ੍ਰਭਜੋਤ ਸੁਲਤਾਨਵਿੰਡ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਂਡ ਨੇ ਜੋ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਸ: ਜਸਬੀਰ ਸਿੰਘ ਡਿੰਪਾ ਦੀ ਅਗਵਾਈ ਅਤੇ ਸਾਥੀਆਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।ਨਵ-ਨਿਯੁੱਕਤ ਪ੍ਰਭਜੋਤ ਸਿੰਘ ਸੁਲਤਾਨਵਿੰਡ ਅਤੇ ਉਨਾਂ ਪਿਤਾ ਡਾ. ਦਲਬੀਰ ਸਿੰਘ ਸੁਲਤਾਨਵਿੰਡ ਵੱਲੋਂ ਸ: ਡਿੰਪਾ, ਸ: ਨਰੂਲਾ, ਸ੍ਰੀ ਭਗਤ ਤੇ ਹੋਰ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਬਿੰਦਰ ਸਿੰਘ ਸਿੰਘ ਮਾਹਲ, ਚੰਦ ਸ਼ਰਮਾ, ਗਗਨਦੀਪ ਸ਼ਰਮਾ, ਦਲਬੀਰ ਸਿੰਘ, ਸੁਖਪਾਲ ਸਿੰਘ ਸਚਦੇਵਾ, ਅਮਰਜੀਤ ਸਿੰਘ ਕਾਲੂ, ਮੇਜਰ ਸਿੰਘ, ਕਾਮਰੇਡ ਸੂਰਤਾ ਸਿੰਘ, ਬੂਟਾ ਸਿੰਘ, ਚੰਦ ਸੁਲਤਾਨਵਿੰਡ, ਗੁਰਦੇਵ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media