ਕਿਸਾਨੀ ਸੰਘਰਸ਼ ਦੇ ਹੱਕ ‘ਚ ਪੈਨਸ਼ਨਰਾਂ ਵਲੋਂ ਮਤਾ ਪਾਸ
ਸਮਰਾਲਾ, 10 ਦਸੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ
ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਡਿਸਟੈਂਸ ਰੱਖਣਾ ਬਗੈਰਾ ਬਗੈਰਾ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ।
ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਭਾਗ ਸਿੰਘ ਡਰਾਇਵਰ, ਕ੍ਰਿਸ਼ਨਾ ਦੇਵੀ ਧਨੌਲਾ, ਨਛੱਤਰ ਕੌਰ ਝਾੜ ਸਾਹਿਬ ਦੀ ਹੋਈ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਉਪਰੰਤ ਅਜਕਲ ਚੱਲ ਰਹੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ ਅਤੇ ਸਾਥੀਆਂ ਨੂੰ ਦਿੱਲੀ ਵਿੱਚ ਚੱਲ ਰਹੇ ਧਰਨੇ ‘ਚ ਵੱਡੇ ਪੱਧਰ ‘ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲੇ ਜਿਵੇਂ ਕਿ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੇ ਸਕੇਲ ਰੀਵਾਏਜ਼ਡ ਕਰਨਾ, ਮੈਡੀਕਲ ਭੱਤਾ 2500 ਰੁਪਏ ਕਰਨਾ, ਕੈਸ਼ਲੈਸ ਇਲਾਜ ਸਕੀਮ ਚਾਲੂ ਕਰਨਾ ਅਤੇ ਪੈਨਸ਼ਨਰਜ਼ ਨੂੰ ਬਿਜਲੀ ਵਰਤੋਂ ਦੀ ਰਿਆਇਤ ਦੇਣਾ, ਮੈਡੀਕਲ ਬਿੱਲ ਟਾਇਮ ਸਿਰ ਪਾਸ ਕਰਨਾ, ਪੇਅ ਬੈਂਡ ਲਾਗੂ ਕਰਨ ਆਦਿ ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਮਹਿਕਮੇਂ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਪੈਨਸ਼ਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਕੰਦਰ ਸਿੰਘ ਪ੍ਰਧਾਨ ਨੇ ਕਿਹਾ ਕਿ ਮੈਨੇਜਮੈਟ/ਸਰਕਾਰ ਨੇ ਪੈਨਸ਼ਨਰਜ਼ ਦੀਆਂ ਉਪਰ ਦਰਸਾਈਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਮੈਨੇਜਮੈਂਟ/ਸਰਕਾਰ ਵਿਰੁੱਧ ਰਾਜ ਪੱਧਰੀ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਰਾਜਿੰਦਰਪਾਲ ਵਡੇਰਾ ਸਾਬਕਾ ਡਿਪਟੀ ਸੀ.ਏ.ਓ, ਦਰਸ਼ਨ ਸਿੰਘ ਜੇ.ਈ, ਪ੍ਰੇਮ ਕੁਮਾਰ ਸਰਕਲ ਆਗੂ, ਜਥੇਦਾਰ ਕੁਲਵੰਤ ਸਿੰਘ, ਗੁਰਮੁੱਖ ਸਿੰਘ, ਜਗਤਾਰ ਸਿੰਘ ਮੁਸ਼ਕਾਬਾਦ, ਰਾਮ ਸਰੂਪ ਸੱਭਰਵਾਲ, ਮਲਕੀਤ ਸਿੰਘ ਆਦਿ ਹਾਜ਼ਰ ਸਨ।
ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਨੇ ਮੀਟਿੰਗ ਵਿੱਚ ਆਏ ਸਾਥੀਆਂ ਦਾ ਧੰਨਵਾਦ ਕੀਤਾ।
Punjab Post Daily Online Newspaper & Print Media