ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ ਨੂੰ ਦੂਰ
ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਭਾਰਤ ਦੇ ਨਾਮੀ ‘ਸਕੋਚ ਗਰੁੱਪ‘ ਵਲੋਂ ਸਨਮਾਨ ਦਿੱਤਾ ਜਾਵੇਗਾ।ਇਹ ਐਵਾਰਡ 16 ਜਨਵਰੀ 2021 ਨੂੰ ਆਨਲਾਈਨ ਪ੍ਰਦਾਨ ਕੀਤਾ ਜਾਵੇਗਾ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮਿਸ਼ਨ ਤਹਿਤ ਜ਼ਿਲਾ ਅੰਮ੍ਰਿਤਸਰ ਵਿਖੇ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ।ਜ਼ਿਲੇ ਦੇ ਆਰਸੈਨਿਕ ਪ੍ਰਭਾਵਿਤ 66 ਪਿੰਡਾਂ ਵਿਚ 18.53 ਕਰੋੜ ਰੁਪਏ ਦੀ ਲਾਗਤ ਨਾਲ ਆਰਸੈਨਿਕ ਟਰੀਟਮੈਂਟ ਪਲਾਂਟ ਲਗਾਏ ਜਾ ਚੁੱਕੇ ਹਨ।ਇਸ ਤੋਂ ਇਲਾਵਾ 37.85 ਕਰੋੜ ਰੁਪਏ ਦੀ ਲਾਗਤ ਨਾਲ 218 ਹੋਰ ਪਿੰਡਾਂ ਵਿਚ ਆਰਸੈਨਿਕ ਟਰੀਟਮੈਂਟ ਪਲਾਂਟ ਅਤੇ ਘਰੇਲੂ ਆਰਸੈਨਿਕ ਟਰੀਟਮੈਂਟ ਯੂਨਿਟ ਲਗਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲਾ ਅੰਮ੍ਰਿਤਸਰ ਵਿੱਚ 379 ਕਰੋੜ ਰੁਪਏ ਦੀ ਲਾਗਤ ਨਾਲ 4 ਨਹਿਰੀ ਪਾਣੀ ‘ਤੇ ਆਧਾਰਿਤ ਵੱਡੀਆਂ ਜਲ ਯੋਜਨਾਵਾਂ ਵੀ ਉਸਾਰੀਆਂ ਜਾ ਰਹੀਆਂ ਹਨ।ਇਨਾਂ ਯੋਜਨਾਵਾਂ ਨਾਲ ਜ਼ਿਲੇ ਦੇ 359 ਪਿੰਡਾਂ ਨੂੰ ਦੇ ਤਕਰੀਬਨ 12 ਲੱਖ ਪੇਂਡੂ ਵਸਨੀਕਾਂ ਨੂੰ ਪੀਣ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ ।
ਉਨਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਹਰ ਘਰ ‘ਚ ਪਾਣੀ ਦਾ ਕੁਨੈਕਸ਼ਨ ਅਤੇ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵਲੋਂ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਸ.ਈ ਜੇ.ਐਸ ਚਾਹਲ, ਈ.ਈ ਪੁਨੀਤ ਭਸੀਨ ਅਤੇ ਈ.ਈ ਚਰਨਦੀਪ ਸਿੰਘ ਦੀ ਟੀਮ ਨੂੰ ਵੱਡੇ ਪੱਧਰ ‘ਤੇ ਕੀਤੇ ਉਪਰਾਲਿਆਂ ਲਈ ਵਧਾਈ ਦਿੱਤੀ ਹੈ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media