ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਕਿਹਾ ਹੈ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ
19 ਤਰ੍ਹਾਂ ਦੇ ਕੋਰਸ ਮੁਫਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨਾਂ ਨੂੰ ਰੁਜ਼ਗਾਰ ਸਥਾਪਤੀ ਦੇ ਕਾਬਿਲ ਬਣਾਇਆ ਜਾ ਸਕੇ।
ਅੱਜ ਇਥੇ ਜਿਲਾ ਸਕਿਲ ਕਮੇਟੀ ਦੀ ਮੀਟਿੰਗ ਦੌਰਾਨ ਆਂਗਰਾ ਨੇ ਕਿਹਾ ਕਿ ਫੈਸ਼ਨ ਡਿਜ਼ਾਇਨਿੰਗ, ਆਈ.ਟੀ ਖੇਤਰ ਵਿੱਚ ਵੈਬ ਡਿਜ਼ਾਇਨ, ਸਾਫਟਵੇਅਰ ਵਿਕਸਤ ਕਰਨਾ, ਪੈਟਰਨ ਮਾਸਟਰ, ਫੀਲਡ ਟੈਕਨੀਸ਼ੀਅਨ, ਫਿਟਰ, ਮਈਅਰ ਮੈਂਟ ਟੈਕਰ, ਕਟਰ, ਮੀਡੀਆ ਐਂਡ ਮੇਕਅਪ ਆਰਟਿਸਟ, ਹੇਅਰ ਡਰੈਸਰ, ਰਿਟੇਲ ਐਂਡ ਸੇਲਜ਼ ਐਸੋਸੀਏਟ, ਡਿਜ਼ੀਟਲ ਮਾਰਕੀਟਿੰਗ, ਸੀ.ਐਨ.ਸੀ ਆਪਰੇਟਰ ਦੇ ਖੇਤਰ ਵਿਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਸ ਕਰਕੇ ਅਜਿਹੇ ਖੇਤਰਾਂ ਵਿਚ ਰੁਜ਼ਗਾਰ ਲਈ ਨੌਜਵਾਨਾਂ ਨੂੰ ਤਿਆਰ ਕੀਤਾ ਜਾਵੇਗਾ।
ਸਕਿਲ ਕਮੇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫਸਰ ਸ਼੍ਰੀਮਤੀ ਨੀਲਮ ਮਹੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਲਖਵਿੰਦਰ ਸਿੰਘ ਰੰਧਾਵਾ, ਪੰਜਾਬ ਹੁਨਰ ਵਿਕਾਸ ਯੋਜਨਾ ਦੇ ਜਿਲਾ ਇੰਚਾਰਜ਼ ਰਜੇਸ਼ ਬਾਹਰੀ, ਜਿਲਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸਨੇਹ ਲਤਾ ਅਤੇ ਹੋਰ ਵਿਭਾਗਾਂ ਦੇ ਮੁੱਖੀ ਸ਼ਾਮਲ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅਗਾਮੀ ਮਹੀਨੇ ਵਿਚ ਜਿਲੇ ਦੇ 3000 ਪ੍ਰਾਰਥੀਆਂ ਨੂੰ ਵੱਖ-ਵੱਖ ਟਰੇਡਾਂ ਵਿਚ ਸਿਖਲਾਈ ਦਿੱਤੀ ਜਾਵੇਗੀ।ਟ੍ਰੇਨਿੰਗ/ਕੋਰਸ ਦਾ ਸਮਾਂ 3 ਮਹੀਨੇ ਦਾ ਹੋਵੇਗਾ ਅਤੇ ਕੋਰਸ ਸਮਾਪਤੀ ਉਪਰੰਤ ਪਲੇਸਮੈਂਟ ਜਾਂ ਆਪਣਾ ਰੋਜਗਾਰ ਸ਼ੁਰੂ ਕਰਨ ਵਿਚ ਸਹਾਇਤਾ ਦਿੱਤੀ ਜਾਵੇਗੀ।ਇਹ ਸਾਰੇ ਟ੍ਰੇਨਿੰਗ/ਕੋਰਸ ਸਰਕਾਰ ਵਲੋਂ ਮੁਫਤ ਕਰਵਾਏ ਜਾਣਗੇ ਤੇ ਇਹਨਾਂ ਦੀ ਰਜਿਸਟਰੇਸ਼ਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਕਰਵਾਈ ਜਾਵੇਗੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media