Monday, July 27, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਪੀ.ਪੀ.ਟੀ ਮੇਕਿੰਗ ਮੁਕਾਬਲੇ ਸੰਪਨ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿਚੋਂ ਜਿਲ੍ਹਾ ਪੱਧਰੀ ਪੀ.ਪੀ.ਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ।
           ਵਿਭਾਗ ਵਲੋਂ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਪੀ.ਪੀ.ਟੀ ਮੇਕਿੰਗ ਮੁਕਾਬਲਿਆਂ ‘ਚ ਜਿਲ੍ਹਾ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿ ਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਈ ਗਈ ਜਿਲ੍ਹਾ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜਿਲ੍ਹਾ ਪੱਧਰ ਦੇ ਜੇਤੂ ਵਿਦਿਆਰਥੀ ਇਸ ਤੋਂ ਬਾਅਦ ਰਾਜ ਪੱਧਰ ‘ਤੇ ਪੀ.ਪੀ.ਟੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
                ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕੀ ਪ੍ਰਾਇਮਰੀ ਵਰਗ ਦੇ ਪੀ.ਪੀ.ਟੀ ਮੇਕਿੰਗ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਫਲਸਫੇ ਸੰਬੰਧੀ ਪੀਪੀਟੀ ਤਿਆਰ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
                 ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ਼ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ ਅਤੇ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀ.ਐਸ.ਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …