ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਆਗੂ
ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਨੂੰ ਜ਼ਿਲ੍ਹਾ ਲੁਧਿਆਣਾ (ਇਹਾਤੀ) ਦਾ ਮੀਡੀਆ ਇੰਚਾਰਜ਼ ਲਗਾਉਣ ਦਾ ਫੈਸਲਾ ਕੀਤਾ ਹੈ।ਗੋਸਲਾਂ ਨੇ ਆਪਣੀ ਨਿਯੁੱਕਤੀ ‘ਤੇ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ, ਜਰਨੈਲ ਸਿੰਘ ਆਪ ਇੰਚਾਰਜ਼ ਪੰਜਾਬ, ਗੁਰਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ, ਸਮੂਹ ਲੀਡਰਸ਼ਿਪ ਅਤੇ ਵਲੰਟੀਰੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੁੰ ਜੋ ਜਿੰਮੇਵਾਰੀ ਲਗਾਈ ਹੈ, ਉਸ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਪੂਰਾ ਕਰਨਗੇ।ਉਹਨਾਂ ਦੀ ਨਿਯੁੱਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਆਗੂ ਜਗਤਾਰ ਸਿੰਘ ਦਿਆਲਪੁਰਾ, ਬਲਾਕ ਪ੍ਰਧਾਨ ਕਸ਼ਮੀਰੀ ਲਾਲ, ਸੁਖਵਿੰਦਰ ਸਿੰਘ ਗਿੱਲ, ਮੇਜਰ ਸਿੰਘ ਬਾਲਿਓਂ, ਗੁਰਿੰਦਰ ਸਿੰਘ ਨੂਰਪੁਰ, ਇੰਦਰਜੀਤ ਸਿੰਘ ਕੋਟਲਾ ਭੜੀ, ਰਾਮ ਸਿੰਘ ਮਾਨੂੰਪੁਰ ਆਦਿ ਨੇ ਕਿਹਾ ਕਿ ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਦੀ ਨਿਯੁੱਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media