ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਤੇ ਸੇਵਾ ਦੇ ਪੁੰਜ ਜਥੇਦਾਰ ਅਕਾਲੀ ਫੂਲਾ ਸਿੰਘ ਦੀ ਬਰਸੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ, ਸਾਹਮਣੇ ਸ਼ੇਰਾਂ ਵਾਲਾ ਗੇਟ ਵਿਖੇ ਪੂਰੀ ਸ਼ਰਧਾ ਨਾਲ ਗੁਰਮਤਿ ਸਮਾਗਮ ਦੇ ਰੂਪ ਵਿਚ ਮਨਾਈ ਜਾਵੇਗੀ। ਅਕਾਲੀ ਫੂਲਾ ਸਿੰਘ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੀ ਰਹੇ ਅਤੇ ਸਿੱਖ ਕੌਮ ਨੂੰ ਸੁਚੱਜੀ ਅਗਵਾਈ ਦਿੰਦੇ ਰਹੇ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਮਾਰਚ ਨੂੰ ਸਵੇਰੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸ਼ੁਕਰਵਾਰ 12 ਮਾਰਚ ਨੂੰ ਸਵੇਰੇ 10.30 ਵਜੇ ਪਾਏ ਜਾਣਗੇ। ਇਸ ਉਪਰੰਤ ਰਾਗੀ ਸਿੰਘ ਸ਼ਬਦ ਕੀਰਤਨ ਅਤੇ ਢਾਡੀ ਸਿੰਘ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ। ਇਸੇ ਤਰ੍ਹਾਂ ਸਿੱਖ ਪੰਥ ਦੀਆਂ ਮਹਾਨ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਆਪਣੇ ਵੱਡਮੁੱਲੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ।ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਥਕ ਤੇ ਧਾਰਮਿਕ ਸ਼ਖ਼ਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਛਾਉਣੀਆਂ ਤੇ ਗੁਰਦੁਆਰਾ ਸਾਹਿਬਾਨ ਦੇ ਜਥੇਦਾਰ, ਸੰਤ-ਮਹਾਂਪੁਰਖ ਅਤੇ ਵੱਡੀ ਗਿਣਤੀ ਵਿਚ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਹਾਜ਼ਰੀਆਂ ਭਰਨਗੀਆਂ। ਸਮਾਗਮ ਦੀ ਸਮਾਪਤੀ ‘ਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …