ਅੰਮ੍ਰਿਤਸਰ, 15 ਦਸੰਬਰ (ਦੀਪ ਦਵਿੰਦਰ ਸਿੰਘ) – ਲੋਕ ਧਾਰਾ ਵਿਗਿਆਨੀ ਅਤੇ ਪ੍ਰਮੁੱਖ ਸਾਹਿਤਕਾਰ ਡਾ. ਜੋਗਿੰਦਰ ਸਿੰਘ ਕੈਰੋਂ ਨੂੰ ਅੱਜ ਬਾਬਾ ਬੁੱਢਾ ਕਾਲਜ਼ ਬੀੜ
ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਕਾਲਜ਼ ਦੀ ਪ੍ਰਬੰਧਕੀ ਕਮੇਟੀ ਅਤੇ ਸਟਾਫ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਡਾ. ਕੈਰੋਂ ਹੁਰਾਂ ਦੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਬਦਲੇ ਉਨ੍ਹਾਂ ਨੂੰ ਭੇਂਟ ਕੀਤਾ ਗਿਆ।
ਕਾਲਜ਼ ਕਮੇਟੀ ਦੇ ਮੁੱਖੀ ਬਾਬਾ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਇਸ ਸੰਖੇਪ ਪਰ ਅਰਥ ਭਰਪੂਰ ਸਮਾਗਮ ਵਿੱਚ ਸਵਾਗਤੀ ਸ਼ਬਦ ਕਹਿੰਦਿਆਂ ਪ੍ਰਿੰ. ਜੋਗਿੰਦਰ ਸਿੰਘ ਚੀਮਾ ਨੇ ਡਾ. ਕੈਰੋਂ ਦੇ ਨਾਵਲ ਅਤੇ ਕਹਾਣੀਆਂ ਦੀਆਂ ਪੁਸਤਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਡਾ. ਕੈਰੋਂ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਮਿਲੇ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਨਾਲ ਉਨ੍ਹਾਂ ਦਾ ਕੱਦ ਹੋਰ ਉੱਚਾ ਹੋਇਆ ਹੈ।
ਸਾਬਕਾ ਪ੍ਰਿੰਸੀਪਲ ਡਾ. ਵਰਿਆਮ ਸਿੰਘ ਬੱਲ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਕੈਰੋਂ ਵਰਗੇ ਵਿਦਵਾਨ ਸਾਹਿਤ ਅਤੇ ਸਮਾਜ ਅੰਦਰ ਆਪਣਾ ਜ਼ਿਕਰਯੋਗ ਯੋਗਦਾਨ ਪਾਉਂਦੇ ਹਨ ਤਾਂ ਹੀ ਅਜਿਹੇ ਸਨਮਾਨ ਇਹਨਾਂ ਦੇ ਹਿੱਸੇ ਆਉਂਦੇ ਹਨ।ਡਾ. ਕੈਰੋਂ ਨੇ ਕਾਲਜ਼ ਦਾ ਧੰਨਵਾਦ ਕਰਦਿਆਂ ਕਿਹਾ ਅਜਿਹੇ ਮਾਨ-ਸਨਮਾਨ ਬੰਦੇ ਨੂੰ ਹੋਰ ਹੱਲਾਸ਼ੇਰੀ ਬਖਸ਼ਦੇ ਹਨ।
ਪੋ. ਅਮਰਜੀਤ ਕੌਰ, ਡਾ. ਅਮਰਬੀਰ ਸਿੰਘ ਅਤੇ ਕੁਲਵਿੰਦਰ ਕੌਰ ਨੇ ਵੀ ਆਪਣੀਆਂ ਸ਼ੁੱਭ ਕਾਮਨਾਵਾਂ ਡਾ. ਕੈਰੋਂ ਨੂੰ ਭੇਂਟ ਕੀਤੀਆਂ।ਅੰਤ ‘ਚ ਪ੍ਰੋ. ਸੁਖਪਾਲ ਕੌਰ ਅਤੇ ਅਮਨਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ।ਇਸ ਸਮੇਂ ਸੁਖਬੀਰ ਸਿੰਘ, ਰਮਨਦੀਪ ਕੌਰ, ਨਵਨੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ਼ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media