ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਮੇਅਰ ਅਤੇ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਦੇ ਉੱਤਰੀ ਜ਼ੋਨ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੇ
ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਵਿਖੇ ਸਿਵਲ ਵਿਭਾਗ, ਓ ਐਂਡ ਐਮ ਵਿਭਾਗ, ਸਿਹਤ ਵਿਭਾਗ, ਹੋਰਟੀਕਲਚਰ ਤੇ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੁੱਲ 113 ਟੈਸਟ ਹੋਏ।ਇਹ ਸਾਰੇ ਟੈਸਟ ਨੈਗਟਿਵ ਪਾਏ ਗਏ।ਮੇਅਰ ਕਰਮਜੀਤ ਸਿੰਘ ਰਿੰਟੂ ਖੁਦ ਵੀ ਇਸ ਸਮੇਂ ਮੌਜ਼ੂਦ ਸਨ।ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਕੰਮਾਂ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਹ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਮਨਜੀਤ ਸਿੰਘ, ਐਸ.ਡੀ.ਓ ਐਸ.ਪੀ ਸਿੰਘ, ਜੇ.ਈ ਕਮ ਕੋਰੋਨਾ ਨੋਡਲ ਅਫ਼ਸਰ ਰਮਨ ਕੁਮਾਰ, ਸਰਦੂਲ ਸਿੰਘ, ਹਰਿੰਦਰ ਸਿੰਘ, ਤਰਸੇਮ ਕੁਮਾਰ, ਵਿਸ਼ਵਦੀਪ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media