Wednesday, February 25, 2026

ਕਪੂਰਥਲਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਜੰਮੂ ਤੇ ਕਸ਼ਮੀਰ ਤੋਂ ਲਿਆਂਦੀ ਜਾ ਰਹੀ ਢਾਈ ਕੁਇੰਟਲ ਭੁੱਕੀ ਸਮੇਤ 2 ਕਾਬੂ

ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ ਐਸ ਦੀਆਂ ਹਦਾਇਤਾਂ `ਤੇ ਕਾਰਵਾਈ ਕਰਦਿਆਂ ਡੀ.ਐਸ.ਪੀ ਭੁਲੱਥ ਅਜੈ ਗਾਂਧੀ ਆਈ.ਪੀ.ਐਸ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦੇ 2 ਮੈਂਬਰਾਂ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ।
              ਐਸ.ਐਸ.ਪੀ ਕਪੂਰਥਲਾ ਨੇ ਦੱਸਿਆ ਕਿ ਐਸ.ਐਚ.ਓ ਅਮਨਪ੍ਰੀਤ ਕੌਰ ਤੇ ਸਬ ਇੰਸਪੈਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੇਈਂ ਦੇ ਪੁੱਲ `ਤੇ ਨਾਕਾਬੰਦੀ ਦੌਰਾਨ ਜੰਮੂ ਤੇ ਕਸ਼ਮੀਰ ਤੋਂ ਟਰੱਕ ਨੰਬਰ ਜੇ.ਕੇ 18-4520 ਨੂੰ ਨਾਕੇ `ਤੇ ਰੋਕ ਕੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ।ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਹੇਲ ਅਹਿਮਦ ਬਾਦੀ ਪੁੱਤਰ ਬਸ਼ਰ ਅਹਿਮਦ ਬਾਦੀ ਵਾਸੀ ਮਨਦੋਜਨ ਸ਼ੋਪੀਆਂ ਤੇ ਸੁੱਖਾ ਪੁੱਤਰ ਅਮਰੀਕ ਸਿੰਘ ਵਾਸੀ ਭਦਾਸ ਵਜੋਂ ਹੋਈ ਹੈ।ਇਨਾਂ ਦੇ ਕਬਜ਼ੇ ਵਿਚੋਂ 250 ਕਿਲੋ ਭੁੱਕੀ ਬਰਾਮਦ ਕੀਤੀ ਗਈ ਜੋ ਕਿ ਇਨਾਂ ਪਲਾਸਟਿਕ ਦੇ 10 ਬੈਗਾਂ ਵਿਚ ਲੁਕੋ ਕੇ ਰੱਖੀ ਸੀ।ਪੁਲਿਸ ਵਲੋਂ ਟਰੱਕ ਜ਼ਬਤ ਕਰ ਲਿਆ ਗਿਆ ਹੈ ਤੇ ਦੋਹਾਂ ਵਿਰੁੱਧ ਭੁਲੱਥ ਪੁਲਿਸ ਸਟੇਸ਼ਨ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ ਤਹਿਤ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …