ਦਿੱਲੀ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਤ ਬਾਬਾ ਰਾਮ ਸਿੰਘ ਸੀਗੜੇ ਵਾਲਿਆ ਵੱਲੋ ਕਿਸਾਨਾਂ ਦੇ ਧਰਨੇ ਵਿੱਚ ਕਿਸਾਨਾਂ ਦਾ ਦੁੱਖ ਨਾ ਸਹਾਰਦੇ ਹੋਏ ਆਪਣੇ
ਆਪ ਨੂੰ ਗੋਲੀ ਮਾਰ ਕੇ ਪਰਲੋਕ ਗਮਨ ਕਰ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਇਸ ਨਾਲ ਇਕੱਲੇ ਸਿੱਖ ਪੰਥ ਨੂੰ ਹੀ ਨਹੀ ਸਗੋਂ ਸਮੁੱਚੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਦੀ ਭਰਪਾਈ ਸੰਭਵ ਨਹੀ।
ਅੱਜ ਜਾਰੀ ਇੱਕ ਬਿਆਨ ‘ਚ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੰਤ ਰਾਮ ਸਿੰਘ ਸੀਂਗੜੇ ਵਾਲੇ ਬਹੁਤ ਹੀ ਵਿਚਾਰਵਾਨ ਸ਼ਖਸ਼ੀਅਤ ਸਨ ਤੇ ਉਹਨਾਂ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਯੋਗਦਾਨ ਪਾਉਣ ਦੇ ਨਾਲ ਨਾਲ ਸਮਾਜ ਨੂੰ ਇਕਮੁੱਠਤਾ ਦਾ ਪਾਠ ਪੜਾਇਆ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਉਹ ਕਾਫੀ ਚਿੰਤੁਤ ਸਨ ਤੇ ਅਕਸਰ ਹੀ ਮੋਰਚੇ ਵਿੱਚ ਆਉਦੇ ਜਾਂਦੇ ਰਹਿੰਦੇ ਸਨ।ਉਹ ਕਿਸਾਨਾਂ ਦਾ ਦੁੱਖ ਨਹੀ ਝੱਲ ਸਕੇ ਅਤੇ ਆਪਣੀ ਜੀਵਨ ਲੀਲਾ ਖਤਮ ਕਰ ਲਈ।
ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਤ ਜੀ ਦੇ ਪ੍ਰਲੋਕ ਗਮਨ ਕਰ ਜਾਣ ‘ਤੇ ਸ਼ਾਤੀ ਬਣਾਈ ਰੱਖਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media