Tuesday, November 24, 2026

ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਟੀਮ ਨੇ ਹਲਕਾ ਦੱਖਣੀ ਦਾ ਕੀਤਾ ਦੌਰਾ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਘੱਟਗਿਣਤੀਆਂ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਅਤੇ ਸਾਥੀਆਂ ਨੇ ਲੋਕ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਲਕਾ ਦੱਖਣੀ ਦਾ ਦੌਰਾ ਕੀਤਾ।
            ਵਿਧਾਨ ਸਭਾ ਹਲਕਾ ਦੱਖਣੀ ਤੋਂ ਲੋਕਾਂ ਦੀ ਪ੍ਰਤੀਨਿਧਤਾ ਕਰਦੇ ਆ ਰਹੇ ਠੇਕੇਦਾਰ ਅਵਤਾਰ ਸਿੰਘ ਵੱਲੋਂ ਸਥਾਨਕ ਗੁਰੂ ਅਰਜਨ ਦੇਵ ਨਗਰ ਵਿਖੇ ਆਯੋਜਿਤ ਕੀਤੇ ਗਏ ਇੱਕ ਪ੍ਰੋਗਰਾਮ ਦੌਰਾਨ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।ਉਨ੍ਹਾਂ ਨੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ ‘ਚ ਰਹਿ ਰਹੇ ਲੋਕਾਂ ਤੱਕ ਸਰਕਾਰੀ ਸਕੀਮਾਂ ਪੁੱਜਦੀਆਂ ਕਰਵਾਉਣ ਲਈ ਸੰਸਥਾ ਵਲੋਂ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀ ਸੌਂਪੀ ਅਤੇ ਘੱਟਗਿਣਤੀ ਭਾਈਚਾਰਿਆਂ, ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਤੋਂ ਇਲਾਵਾ ਜਨਰਲ ਸ਼੍ਰੇਣੀ ਨਾਲ ਸਬੰਧਿਤ ਪ੍ਰੀਵਾਰਾਂ ਦੇ ਕੇਸ ਤਿਆਰ ਕਰਨ ਦਾ ਜ਼ਿੰਮਾਂ ਚੇਅਰਮੈਨ ਅਵਤਾਰ ਸਿੰਘ ਹਲਕਾ ਦੱਖਣੀ ਨੂੰ ਸੌਂਪਿਆ ਗਿਆ।
                ਇਸ ਮੌਕੇ ਜਨ. ਸਕੱਤਰ ਵਿਰਸਾ ਸਿੰਘ ਹੰਸ, ਪੀ.ਏ ਗੁਰਪ੍ਰੀਤ ਸਿੰਘ ਖਾਲਸਾ, ਪ੍ਰਧਾਨ ਆਈ.ਸੀ.ਪੀ ਲਖਵਿੰਦਰ ਸਿੰਘ, ਚੇਅਰਮੈਨ ਅਟਾਰੀ ਅਵਤਾਰ ਸਿੰਘ ਘਰਿੰਡਾ ਅਤੇ ਚੇਅਰਮੈਨ ਅਵਤਾਰ ਸਿੰਘ ਤੋਂ ਇਲਾਵਾ ਸਥਾਨਕ ਵਾਰਡਾਂ ਦੇ ਪ੍ਰੀਵਾਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …