Thursday, February 26, 2026

ਕੈਬਨਿਟ ਮੰਤਰੀ ਸੋਨੀ ਵਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

ਸਮਾਰਟ ਸਿਟੀ ਤਹਿਤ ਚੱਲ ਰਹੇ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਸਮਾਰਟ ਸਿਟੀ ਤਹਿਤ ਅੰਮ੍ਰਿਤਸਰ ਵਿਖੇ ਕਈ ਤਰਾਂ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ।
                ਸੋਨੀ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੀ ਲੋਹਗੜ ਗੇਟ ਤੋਂ ਸੁਲਤਾਨਵਿੰਡ ਗੇਟ ਤੱਕ ਬਿਜਲੀ ਦੀਆਂ ਸਾਰੀਆਂ ਤਾਰਾਂ ਅੰਡਰਗਾਊਂਡ ਕੀਤੀਆਂ ਜਾ ਰਹੀਆਂ ਹਨ ਅਤੇ ਸੀਵਰੇਜ ਸਿਸਟਮ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਉਂਦੇ ਹੀ ਕੁੱਝ ਮਹੀਨਿਆਂ ਵਿਚ ਸਾਰੇ ਕੰਮ ਮੁਕੰਮਲ ਹੋ ਜਾਣਗੇ।
               ਇਸ ਉਪਰੰਤ ਸੋਨੀ ਵਲੋਂ ਵਾਰਡ ਨੰ: 57 ਅਧੀਨ ਪੈਂਦੇ ਇਲਾਕੇ ਲਾਹੌਰੀ ਗੇਟ ਵਿਖੇ ਗੰਦਾ ਨਾਲਾ ਜੋ ਕਿ ਕੁੱਝ ਸਮਾਂ ਪਹਿਲਾਂ ਢੱੱਕ ਦਿੱਤਾ ਗਿਆ ਸੀ ਉਪਰ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਟੱਕ ਲਗਾ ਕੇ ਕੀਤਾ।ਉਨਾਂ ਕਿਹਾ ਕਿ ਇਸ ਨਾਲੇ ਉਪਰ ਸੜਕ ਬਣਨ ਨਾਲ ਇਕ ਹੋਰ ਨਵਾਂ ਰਸਤਾ ਬਣ ਜਾਵੇਗਾ ਜਿਸ ਨਾਲ ਟਰੈਫਿਕ ਸਮੱਸਿਆ ਵਿੱਚ ਵੀ ਕਾਫ਼ੀ ਸੁਧਾਰ ਹੋਵੇਗਾ।
              ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਸਮਾਰਟ ਸਿਟੀ ਦੇ ਦੂਜੇ ਫੇਜ਼ ‘ਚ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਹਰੇਕ ਵਾਰਡ ਵਿੱਚ ਨਵੇਂ ਟਿਊਬਵੈਲ ਲਗਾਏ ਗਏ ਹਨ।
              ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਸੋਮਨਾਥ, ਕ੍ਰਿਸ਼ਨ ਮੱਟੂ, ਰਜਿੰਦਰ ਕਾਕਾ ਤੇ ਬੋਬੀ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …