ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਅਦਾਲਤੀ
ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਕੇਸਾਂ ਵਿਚ ਜਲਦ ਨਿਆਂ ਦਿੱਤਾ ਜਾ ਸਕੇ।
ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਾਂ ਤੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਪਿਛੋਂ ਪੰਜਾਬ ਸਰਕਾਰ ਵਲੋਂ ਮਾਲ ਅਦਾਲਤਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੇ ਹੁਕਮ ਦਿੱਤੇ ਗਏ ਹੈ।ਜਿਸ ਕਰਕੇ 2 ਸਾਲ ਤੋਂ ਪੁਰਾਣੇ ਕੇਸਾਂ ਦਾ ਨਿਪਟਾਰਾ ਕਰਨ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਵਕੀਲਾਂ ਨਾਲ ਮੀਟਿੰਗਾਂ ਕਰਕੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ ਸੁਣਵਾਈ ਵਿੱਚ ਸ਼ਾਮਿਲ ਹੋਣ ਲਈ ਕਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਕਵਰੀ ਦੇ ਕੇਸਾਂ ਵਿਚ ਜਾਣਬੁੱਝ ਕੇ ਸਰਕਾਰੀ ਪੈਸਾ ਜਮਾਂ ਨਾ ਕਰਵਾਉਣ ਵਾਲਿਆਂ ਵਿਰੁੱਧ ਸਖਤੀ ਵਰਤੀ ਜਾਵੇ ਅਤੇ ਅਜਿਹੇ ਕੇਸਾਂ ਦਾ ਅਗਲੇ ਇਕ ਮਹੀਨੇ ਦੌਰਾਨ ਨਿਪਟਾਰਾ ਹੋ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਨਿਸ਼ਾਨਦੇਹੀ ਤੇ ਜ਼ਮੀਨ ਦੀ ਤਕਸੀਮ ਦੇ ਬਕਾਇਆ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਕ ਮਹੀਨੇ ਦੇ ਅੰਦਰ ਅਜਿਹੇ ਦੇ ਕੇਸਾਂ ਦਾ ਨਿਪਟਾਰਾ ਹੋ ਜਾਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਉਪ ਮੰਡਲ ਮੈਜਿਸਟਰੇਟ ਭੁਲੱਥ ਟੀ. ਬੇਨਿਥ, ਉਪ ਮੰਡਲ ਮੈਜਿਸਟਰੇਟ ਫਗਵਾੜਾ ਪਵਿੱਤਰ ਸਿੰਘ, ਜ਼ਿਲਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ ਅਤੇ ਜ਼ਿਲੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media