ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੱਜ ਹਲਕਾ ਪੂਰਬੀ ਦੀ ਵਾਰਡ ਨੰ: 20 ‘ਚ 2.39 ਕਰੋੜ ਰੁਪਏ ਦੇ ਵਿਕਾਸ ਦੇ
ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਸ ਤਹਿਤ ਵਾਰਡ ਨੰ: 20, 21, 22, 23 ਅਤੇ 25 ’ਚ ਇੰਟਰਲਾਕਿੰਗ ਟਾਇਲਾਂ ਤੇ ਹੋਰ ਵਿਕਾਸ ਦੇ ਕੰਮ ਕਰਵਾਏ ਜਾਣਗੇ।ਇਸ ਕੰਮ ਦੇ ਹੋਣ ਨਾਲ ਵੇਰਕਾ ਦੇ ਇਲਾਕਾ ਨਿਵਾਸੀਆਂ ਨੂੰ ਭਰਪੂਰ ਫਾਇਦਾ ਪਹੰੁਚੇਗਾ।ਉਨਾਂ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਕਮਿਊਨਿਟੀ ਹਾਲ ਦਾ ਵੀ ਜਾਇਜ਼ਾ ਲਿਆ।ਜਿਥੇ ਵੇਰਕਾ ਨਿਵਾਸੀ ਆਪਣੇ ਸਮਾਗਮ ਕਰਵਾ ਸਕਣਗੇ।
ਮੇਅਰ ਰਿੰਟੂ ਨੇ ਇਸ ਸਮੇਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਹਲਕੇ ਦੇ ਵਿਕਾਸ ਲਈ ਵਚਨਬੱਧ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਧਰਤੀ ਵੇਰਕਾ ’ਚ ਸਾਰੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ।ਵਾਰਡ ਨੰ: 20 ਦੇ ਕੌਂਸਲਰ ਨਵਦੀਪ ਸਿੰਘ ਹੰੁਦਲ ਤੇ ਇਲਾਕਾ ਨਿਵਾਸੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕੀਤਾ।
ਇਸ ਮੌਕੇ ਵਾਰਡ ਨੰ: 20 ਦੇ ਕੌਂਸਲਰ ਨਵਦੀਪ ਸਿੰਘ ਹੁੰਦਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਹਰਪਾਲ ਸਿੰਘ ਵੇਰਕਾ, ਸਤਵੰਤ ਸਿੰਘ, ਰਾਜੀਵ ਮਹਾਨ, ਐਕਸੀਅਨ ਭਲਿੰਦਰ ਸਿੰਘ, ਹਰਦੀਪ ਸਿੰਘ ਜੇ.ਈ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media