ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕਾ ਦੇ ਵਾਰਡ ਨੰਬਰ 19 ਵਿਚ ਪੈਂਦੇ
ਇਲਾਕਿਆਂ ਮੁਸਤਫਾਬਾਦ ਆਦਿ ਦਾ ਦੌਰਾ ਕੀਤਾ।ਨਗਰ ਨਿਗਮ ਦੇ ਸਿਵਲ ਵਿੰਗ ਅਤੇ ਓ.ਐਂਡ ਐਮ ਵਿੰਗ ਦੇ ਅਧਿਕਾਰੀ ਉਨਾਂ ਦੇ ਨਾਲ ਸਨ।ਮੇਅਰ ਕਰਮਜੀਤ ਸਿੰਘ ਨੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ।ਉਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਦਿੱਤੇ।ਉਹਨਾਂ ਕਿਹਾ ਕਿ ਵਾਰਡ ਨੰਬਰ 19 ਵਿੱਚ ਪੈਂਦੀਆਂ ਸੜਕਾਂ, ਵਾਟਰ ਸਪਲਾਈ, ਸੀਵਰੇਜ਼ ਲਾਈਨਾਂ ਅਤੇ ਨਵੀਆਂ ਐਲ.ਈ.ਡੀ ਲਾਈਟਾਂ ਦੇ ਕੰਮ ਕਰਵਾਏ ਗਏ ਹਨ ਅਤੇ ਰਹਿੰਦੇ ਕੰਮਾਂ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ।
ਇਸ ਮੌਕੇ ਕੌਂਸਲਰ ਗੁਰਜੀਤ ਕੌਰ, ਸਾਬਕਾ ਕੌਂਸਲਰ ਅਨੇਕ ਸਿੰਘ, ਜਰਨੈਲ ਸਿੰਘ ਭੁੱਲਰ, ਗਰੀਸ਼ ਸ਼ਰਮਾ, ਮਾਸਟਰ ਹਰਪਾਲ ਸਿੰਘ, ਬੱਬਾ, ਗੁਰਨਾਮ ਸਿੰਘ ਲਹਿਰੀ, ਕਪਿਲ ਭੰਡਾਰੀ, ਨਗਰ ਨਿਗਮ ਦੇ ਕਾਰਜਕਾਰੀ ਇੰਜੀ. ਭਲਿੰਦਰ ਸਿੰਘ, ਮਨਜੀਤ ਸਿੰਘ, ਐਸ.ਡੀ.ਓ ਅਤੇ ਜੇ.ਈ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media