ਮੌਕੇ ‘ਤੇ ਪ੍ਰਵਾਨ ਕੀਤੇ ਗਏ 1,39,45,000/- ਰਾਸ਼ੀ ਦੇ ਕਰਜ਼ੇ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ
ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ, ਲੜਕੀਆਂ ਵਿਖੇ ਜ਼ਿਲਾ ਪੱਧਰੀ ਸਵੈ-ਰੋਜਗਾਰ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 213 ਪ੍ਰਾਰਥੀਆਂ ਨੇ ਭਾਗ ਲਿਆ।ਜਿਨਾਂ ਵਿੱਚੋਂ 54 ਪ੍ਰਾਰਥੀਆਂ ਦੀਆਂ ਅਰਜ਼ੀਆਂ ਨੂੰ ਮੌਕੇ ‘ਤੇ ਪ੍ਰਵਾਨ ਕਰਕੇ 1,39,45,000/- ਦੀ ਰਾਸ਼ੀ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਮੇਲੇ ਵਿੱਚ ਅੰਮ੍ਰਿਤਸਰ ਜਿਲੇ ਦੇ ਸਰਕਾਰੀ/ ਪ੍ਰਾਈਵੇਟ ਬੈਂਕਾਂ ਅਤੇ ਸਵੈ ਰੋਜਗਾਰ ਨਾਲ ਸਬੰਧਤ ਸਾਰੇ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮ ਜੀਤ ਨੇ ਦੱਸਿਆ ਕਿ ਅੰਮ੍ਰਿਤਸਰ ਪ੍ਰਸ਼ਾਸ਼ਨ ਵਲੋਂ ਐਲ.ਡੀ.ਐਮ ਦੇ ਸਹਿਯੋਗ ਨਾਲ ਅਕਤੂਬਰ ਤੇ ਨਵੰਬਰ ਮਹੀਨੇ ਦੌਰਾਨ ਲਗਭਗ 4816 ਨੂੰ ਕਰਜ਼ੇ ਦਿਵਾਏ ਗਏ ਹਨ। ਅੱਜ 104 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਲਈ ਚੋਣ ਹੋਈ।ਉਨਾਂ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਰੋਜਗਾਰ ਦੇ ਮੌਕੇ ਪ੍ਰਾਪਤ ਕਰਨ।
ਵਧੀਕ ਕਮਿਸ਼ਨਰ ਨੇ ਸਵੈ ਰੋਜਗਾਰ ਮੇਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਡਿਪਟੀ ਡਾਇਰੈਕਟਰ ਵਿਕਰਮ ਜੀਤ ਸਿੰਘ, ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਐਲ.ਡੀ.ਐਮ ਪ੍ਰਿਤਪਾਲ ਸਿੰਘ ਤੇ ਸਰੂਪ ਰਾਣੀ ਕਾਲਜ ਦੇ ਪ੍ਰਿੰਸੀਪਲ ਐਚ.ਐਸ ਭੱਲਾ, ਪ੍ਰੋਫੈਸਰ ਡਾ: ਦਲਜੀਤ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤੋਂ ਦੀਪਕ ਕੁਮਾਰ, ਕਵਲਜੀਤ ਸਿੰਘ, ਮਨਜਿੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media