Monday, March 30, 2026

‘ਪੁਲਿਸ ਐਟ ਪਬਲਿਕ ਡੋਰ’ ਸੇਵਾ ਜਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ‘ਚ ਸ਼ੁਰੂ -ਐਸ ਐਸ ਪੀ

541 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਿਤ ਸ਼ਿਕਾਇਤਾਂ ਦੇ ਜਲਦ ਤੇ ਸਰਲ ਹੱਲ ਲਈ ਫਗਵਾੜਾ ਸਬ ਡਿਵੀਜ਼ਨ ਤੋਂ ਸ਼ੁਰੂ ਕੀਤੀ ਗਈ ‘ਪੁਲਿਸ ਐਟ ਪਬਲਿਕ ਡੋਰ’ ਮੁਹਿੰਮ ਨੂੰ ਬਾਕੀ ਸਬ ਡਵਿਜ਼ਨਾਂ ਵਿਚ ਲਾਗੂ ਕਰ ਦਿੱਤਾ ਗਿਆ ਹੈ।
               ਜਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਆਈ.ਪੀ.ਐਸ ਵਲੋਂ ਸ਼ੁਰੂ ਕੀਤੀ ਗਈ ਇਸ ਵਿਵਸਥਾ ਰਾਹੀਂ ਹਰ ਸ਼ਨੀਵਾਰ ਸਾਰੀਆਂ ਸਬ ਡਿਵੀਜ਼ਨਾਂ ਵਿਚ ਪੈਂਦੇ ਪੁਲਿਸ ਥਾਣਿਆਂ ਵਿਖੇ ਸ਼ਿਕਾਇਤਾਂ ਨਾਲ ਸਬੰਧਿਤ ਧਿਰਾਂ ਨੂੰ ਬੁਲਾ ਕੇ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਹਰ ਸ਼ਨੀਵਾਰ ਕਪੂਰਥਲਾ ਪੁਲਿਸ ਦੇ ਸੀਨੀਅਰ ਅਧਿਕਾਰੀ, ਤਫਤੀਸ਼ੀ ਅਫਸਰਾਂ ਵਲੋਂ ਜਨਤਾ ਨੂੰ ਉਨ੍ਹਾਂ ਦੀਆਂ ਦਰਖਾਸਤਾਂ, ਰਿਟ ਪਟੀਸ਼ਨਾਂ ਤੇ ਮੁਕੱਦਮਿਆਂ ਦੀ ਜਾਂਚ ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
               ਉਨ੍ਹਾਂ ਦੱਸਿਆ ਕਿ ਅੱਜ ਕਪੂਰਥਲਾ ਜਿਲ੍ਹੇ ਵਿਚ 600 ਸ਼ਿਕਾਇਤ ਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਬੁਲਾਇਆ ਗਿਆ ਸੀ, ਜਿਸ ਦੌਰਾਨ 541 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਵਿਵਸਥਾ ਨੂੰ ਲਾਗੂ ਕਰਨ ਦਾ ਮੁੱਖ ਮੰਤਵ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਦੇ ਨਾਲ-ਨਾਲ ਪੁਲਿਸ ਵਲੋਂ ਜਾਂਚ ਕੇਸਾਂ ਵਿਚ ਤੇਜੀ ਲਿਆਉਣਾ ਤੇ ਉਨ੍ਹਾਂ ਦਾ ਹੱਲ ਕਰਨਾ ਹੈ ਤਾਂ ਜੋ ਲੋਕਾਂ ਨੂੰ ਜਲਦ ਨਿਆਂ ਮਿਲ ਸਕੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …