ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਕਿਸਾਨੀ ਸੰਘਰਸ਼ ਵਿੱਚ ਸਿੰਘ ਬਾਰਡਰ ਤੋਂ ਹਿੱਸਾ ਲੈ ਕੇ ਵਾਪਸ ਆ ਰਹੇ ਨੌਜਵਾਨ ਕਿਸਾਨ ਜੁਗਰਾਜ ਸਿੰਘ ਦੇ
ਲੁਧਿਆਣਾ ਨਜਦੀਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਉਪ ਚੇਅਰਮੈਨ ਰਮਿੰਦਰ ਸਿੰਘ ਰੰਮੀ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਘਰਿੰਡਾ ਪਹੁੰਚੇ।ਸ਼ਹੀਦ ਜੁਗਰਾਜ ਸਿੰਘ ਦੀ ਮਾਤਾ ਨੂੰ ਦਿਲਾਸਾ ਅਤੇ ਇੱਕ ਲੱਖ ਰੁਪਏ ਦੀ ਆਰਥਿਕ ਮਦਦ ਦਿੰਦਿਆਂ ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਦੇਸ਼ ਦੀ ਕਿਸਾਨੀ ਦੇ ਸਿਰ ‘ਤੇ ਪਾਈ ਬਿਪਤਾ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦਾ ਜੁਗਰਾਜ ਸਿੰਘ ਸ਼ਹੀਦ ਹੈ।ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਸੱਦੇ ‘ਤੇ ਉਹ ਅੱਜ ਸ਼ਹੀਦ ਜੁਗਰਾਜ ਸਿੰਘ ਦੇ ਗ੍ਰਹਿ ਪਹੁੰਚੇ ਹਨ।ਉਨ੍ਹਾਂ ਕਿਹਾ ਕਿ ਜਿਥੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਤਬਾਹੀ ਵਾਲੇ ਕਾਨੂੰਨ ਬਣਾ ਕੇ ਦੇਸ਼ ਵਿਰੋਧੀ ਪ੍ਰਧਾਨ ਮੰਤਰੀ ਹੋਣ ਦਾ ਸਬੂਤ ਦਿੱਤਾ ਹੈ, ਉਥੇ ਹੀ ਕਿਸਾਨਾਂ ਨੂੰ ਗੁੰਮਰਾਹ ਹੋਏ ਅਤੇ ਕਾਨੂੰਨਾਂ ਤੋਂ ਅਨਜਾਣ ਕਹਿ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਵੀ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਢਿੱਲੋਂ ਯੂ.ਐਸ.ਏ, ਡਾ. ਜਤਿੰਦਰ ਸਿੰਘ ਘਰਿੰਡਾ, ਕਾਰਜ਼ ਸਿੰਘ ਸਰਪੰਚ ਮੌਜ਼ੂਦ ਸਨ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media