ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਹਲਕੇ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹੇਗਾ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ
ਪ੍ਰਕਾਸ਼ ਸੋਨੀ ਨੇ 44 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 57 ਅਤੇ ਗੁਰਬਖ਼ਸ ਨਗਰ ਦੇ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਦਿਆਂ ਇਹ ਪ੍ਰਗਟਾਵਾ ਕੀਤਾ।ਉਨਾਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਵਿੱਚ ਸੀ.ਸੀ ਫਲੋਰਿੰਗ ਅਤੇ ਇੰਟਰਲਾਕਿੰਗ ਟਾਈਲਾਂ ਨਾਲ ਪੱਕਿਆਂ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਇਹ ਇਲਾਕਾ ਬਾਕੀ ਸਾਰਿਆਂ ਇਲਾਕਿਆਂ ਨਾਲੋਂ ਨੀਵਾਂ ਸੀ, ਉਹ ਵੀ ਠੀਕ ਕਰਵਾ ਦਿੱਤਾ ਗਿਆ ਹੈ।ਇਲਾਕੇ ਵਿੱਚ ਪੀਣ ਵਾਲੇ ਪਾਈਪਾਂ ਪਾਉਣ ਦਾ ਕੰਮ ਪਿਛਲੇ ਦਿਨੀ ਮੁਕੰਮਲ ਹੋ ਚੁੱਕਾ ਹੈ।ਇਸ ਇਲਾਕੇ ਦੇ ਪਾਰਕਾਂ ਦਾ ਨਵੀਨੀਕਰਨ ਵੀ ਕਰਵਾਇਆ ਜਾ ਚੁੱਕਾ ਹੈ ਨਾਲ ਹੀ ਸਾਰੇ ਸ਼ਹਿਰ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸਰਬਜੀਤ ਲਾਟੀ ਕੌਂਸਲਰ, ਪਰਮਜੀਤ ਚੋਪੜਾ, ਚੇਤਨ ਸਹਿਦੇਵ, ਡਾ. ਕਮਲ ਵਿਰਦੀ, ਰਵੀ ਕਾਂਤ, ਗੁਰਨਾਮ ਸਿੰਘ, ਜਿਨੂੰ ਅਰੋੜਾ, ਰਾਮਪਾਲ, ਸ਼ੰਕਰ ਅਰੋੜਾ ਅਤੇ ਇਲਾਕਾਵਾਸੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media