ਕਪੂਰਥਲਾ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਪਬਲਿਕ ਵਿਕਾਸ ਕੌਂਸਲ ਐਨ.ਜੀ.ਓ ਪਠਾਨਕੋਟ ਵੱਲੋਂ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ
ਰਾਮ ਲੁਭਾਇਆ ਨੂੰ ਕੋਵਿਡ-19 ਦੇ ਚੱਲਦਿਆਂ ਵਧੀਆ ਸੇਵਾਵਾਂ ਨਿਭਾਉਣ ਲਈ ਵਿਸ਼ੇਸ ਤੋਰ ‘ਤੇ ਸਨਮਾਨਿਤ ਕੀਤਾ ਗਿਆ।ਜਿਸ ਦੌਰਾਨ ਐਨ.ਜੀ.ਓ ਦੇ ਪ੍ਰਧਾਨ ਦਵਿੰਦਰ ਸਿੰਘ, ਪੀ.ਆਰ.ਓ ਗੁਰਦੀਪ ਸਿੰਘ, ਗੀਤਕਾਰ ਨਿੰਦੀ ਮੰਗਿਆਲ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।
ਸੰਸਥਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਕਾਲ ਦੇ ਦੋਰਾਨ ਜਿਲ੍ਹਾ ਪਠਾਨਕੋਟ ਦੇ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਬਹੁਤ ਵਧੀਆ ਅਤੇ ਜਿਮ੍ਹੇਦਾਰੀ ਨਾਲ ਅਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਜੋ ਕਿ ਪ੍ਰਸੰਸਾਯੋਗ ਹਨ।ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸੇਵਾ ਮਾਨਵਤਾ ਦੀ ਸੇਵਾ ਹੈ ਅਤੇ ਜਦੋਂ ਕੋਈ ਸਮਾਜ ਲਈ ਆਪਣੀ ਡਿਊਟੀ ਤੋਂ ਵੀ ਜਿਆਦਾ ਆਪਣਾ ਯੋਗਦਾਨ ਦਿੰਦਾ ਹੈ ਤਾਂ ਉਨ੍ਹਾਂ ਵੱਲੋਂ ਕੀਤੇ ਗਏ ਕਾਰਜ਼ ਹੋਰ ਲੋਕਾਂ ਲਈ ਵੀ ਪ੍ਰੇਰਣਾ ਬਣਦੇ ਹਨ।ਸੰਸਥਾ ਵੱਲੋਂ ਇਸੇ ਭਾਵਨਾ ਨੂੰ ਲੈ ਕੇ ਕਰੋਨਾ ਕਾਲ ਦੋਰਾਨ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਰਾਮ ਲੁਭਾਇਆ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨਾਂ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
ਜਿਲ੍ਹਾ ਲੋਕ ਸੰਪਰਕ ਅਫਸ਼ਰ ਰਾਮ ਲੁਭਾਇਆ ਨੇ ਕਿਹਾ ਕਿ ਐਨ.ਜੀ.ਓ ਪਬਲਿਕ ਵਿਕਾਸ ਕੌਂਸਲ ਨੇ ਜੋ ਮਾਨ ਸਣਮਾਨ ਦਿੱਤਾ ਹੈ, ਉਸ ਲਈ ਉਹ ਉਨਾਂ ਦੇ ਧੰਨਵਾਦੀ ਹਨ ਅਤੇ ਹਰੇਕ ਖੇਤਰ ਵਿੱਚ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਤੇ ਜਿੰਮੇਦਾਰੀ ਨਾਲ ਨਿਭਾਉਂਦੇ ਰਹਿਣਗੇ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media