
ਬਠਿੰਡਾ, 27 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਰਹੱਦ ‘ਤੇ ਦੇਸ਼ ਸੇਵਾ ਕਰਨ ਵਾਲੇ ਸਾਬਕਾ ਫੌਜੀ ਗੁਰਚਰਨ ਸਿੰਘ (67) ਵਾਸੀ ਗਲੀ ਨੰ:5, ਧੋਬੀਆਣਾ ਬਸਤੀ, ਬਠਿੰਡਾ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਹਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਤੋਂ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਅਨਾਜ ਮੰਡੀ ਕੋਲ ਸਥਿਤ ਰਾਮਬਾਗ ਵਿਖੇ ਕਰ ਦਿੱਤਾ ਗਿਆ। ਫੌਜ ਵਿਚ ਦੇਸ਼ ਦੀ ਸੇਵਾ ਤੋਂ ਬਾਅਦ ਮਾਨਵਤਾ ਭਲਾਈ ਦੀ ਸੇਵਾ ਕਰਨ ਵਾਲੇ ਨਾਮ ਚਰਚਾ ਘਰ ਦੇ ਜਿੰਮੇਵਾਰ ਗੁਰਚਰਨ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੋਏ ਵੱਡੇ ਇਕੱਠ ਨੇ ਦਰਸਾ ਦਿੱਤਾ ਕਿ ਉਹ ਖੁਦ ਵੀ ਹਰ ਇੱਕ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦਾ ਸੀ। ਇਸ ਮੌਕੇ ਨਾਇਬ ਸੂਬੇਦਾਰ ਸਤਪਾਲ ਸਿੰਘ ਦੀ ਅਗਵਾਈ ਵਿੱਚ ਖਾਸ ਤੌਰ ‘ਤੇ ਪਹੁੰਚੀ ਫੌਜੀ ਟੁਕੜੀ ਨੇ ਜਦੋਂ ਮਾਤਮੀ ਧੁੰਨ ਵਜਾ ਕੇ ਆਪਣੇ ਇਸ ਸਾਬਕਾ ਫੌਜੀ ਸਾਥੀ ਨੂੰ ਅੰਤਿਮ ਵਿਦਾਇਗੀ ਦਿੱਤੀ ਤਾਂ ਮਹੌਲ ਹੋਰ ਵੀ ਗਮਗੀਨ ਹੋ ਗਿਆ। ਇਸ ਮੌਕੇ ਗੁਰਚਰਨ ਸਿੰਘ ਦੀ ਮ੍ਰਿਤਕ ਦੇਹ ਉੱਤੇ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜ਼ਲੀ ਦਿੱਤੀ।ਇਸ ਮੌਕੇ ਪਹੁੰਚੇ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ, ਰਾਜ ਨੰਬਰਦਾਰ, ਜਗਰੂਪ ਸਿੰਘ ਗਿੱਲ, ਅਮਰ ਕੌਰ ਅਤੇ ਹੋਰਨਾਂ ਆਗੂਆਂ ਨੇ ਮ੍ਰਿਤਕ ਦੇਹ ਉੱਤੇ ਤਿਰੰਗਾ ਝੰਡਾ ਪਾ ਕੇ ਸਨਮਾਨ ਕੀਤਾ।ਇਸ ਮੌਕੇ ਵੱਡੀ ਗਿਣਤੀ ਰਿਸ਼ਤੇਦਾਰਾਂ ਅਤੇ ਸਨੇਹੀਆਂ ਤੋਂ ਇਲਾਵਾ ਸਥਾਨਕ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਗੁਰਚਰਨ ਸਿੰਘ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media