ਧੂਰੀ, 22 ਦਸੰਬਰ (ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਏ ਸੰਦੇਸ਼ ਅਨੁਸਾਰ ਪੰਜਾਬੀ ਸਾਹਿਤ ਸਭਾ ਧੂਰੀ ਵੱਲੋਂ ਇੱਕ ਵਿਸ਼ੇਸ਼ ਸੋਗ ਇਕੱਤਰਤਾ
ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਪੰਜਾਬੀ ਸਾਹਿੱਤ ਭਵਨ ਵਿਖੇ ਹੋਈ।ਜਿਸ ਵਿੱਚ ਖੇਤੀ ਸੋਧ ਬਿਲਾਂ ਦੇ ਖਿਲਾਫ਼ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਵਿੱਚ ਸਦੀਵੀ ਵਿਛੋੜਾ ਦੇ ਗਏ ਕਿਸਾਨਾਂ ਅਤੇ ਕਿਰਤੀ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਦੂਸਰੇ ਮਤੇ ਰਾਹੀਂ ਉਕਤ ਅੰਦੋਲਨ ਦਾ ਭਰਭੂਰ ਸਮਰਥਨ ਕਰਦੇ ਹੋਏ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਸਰਕਾਰ ਨੂੰ ਅਪੀਲ ਵੀ ਕੀਤੀ ਗਈ।
ਗੁਰਦਿਆਲ ਨਿਰਮਾਣ, ਸੁਖਵਿੰਦਰ ਲੋਟੇ, ਸੰਜੇ ਲਹਿਰੀ, ਗੁਰਮੀਤ ਸਿੰਘ ਸੋਹੀ, ਚਰਨਜੀਤ ਮੀਮਸਾ, ਰਣਜੀਤ ਸਿੰਘ ਧੂਰੀ, ਜਗਦੇਵ ਸ਼ਰਮਾ, ਡਾ. ਮਨਿੰਦਰ ਸਿੰਘ ਧਾਲੀਵਾਲ ਨੇ ਤਿੰਨੋਂ ਹੀ ਖੇਤੀ ਬਿਲਾਂ ਨੂੰ ਰੱਦ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਹਾਜ਼ਰ ਮੈਂਬਰਾਂ ਨੇ ਕਿਸਾਨੀ ਸੰਘਰਸ਼ ਨਾਲ਼ ਸੰਬੰਧਤ ਆਪਣੀਆਂ ਸੱਜਰੀਆਂ ਅਤੇ ਚੋਣਵੀਆਂ ਰਚਨਾਵਾਂ ਵੀ ਪੇਸ਼ ਕੀਤੀਆਂ।ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਦੇ ਦੱਸਣ ਅਨੁਸਾਰ ਅਗਲੀ ਮਾਸਿਕ ਇਕੱਤਰਤਾ 3 ਜਨਵਰੀ ਨੂੰ 10.00 ਵਜੇ ਸਵੇਰੇ ਹੋਵੇਗੀ ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media