Saturday, March 28, 2026

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਸਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ 24 ਨੂੰ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ 24 ਦਸੰਬਰ 2020 ਸਵੇਰੇ 10.30 ਤੋਂ 12.00 ਵਜੇ ਤੱਕ ਸ੍ਰੀ ਗੁਰ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਕਲਗੀਧਰ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਮਾਗਮ ਵਿਚ ਵਿਦਵਾਨ ਜਿਥੇ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਨੂੰ ਬਿਆਨ ਕਰਣਗੇ ਉਥੇ ਸ੍ਰੀ ਗੁਰ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਬੱਚਿਆਂ ਵਲੋਂ ਲੈਕਚਰ, ਗੀਤ ਤੇ ਕਵਿਤਾਵਾਂ ਰਾਹੀ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …