ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨਾਂ ਲਈ ਤਿਆਰ ਕਰਨ ਲਈ ਵਾਧੂ ਕਲਾਸਾਂ ਸ਼ੁਰੂ
ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਘਰੇਲੂ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਨੂੰ ਆਧਾਰ
ਮੰਨਦਿਆਂ ਸਰਕਾਰੀ ਹਾਈ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਨਤੀਜਿਆਂ ਦਾ ਮਾਈਕਰੋ ਵਿਸ਼ਲੇਸ਼ਣ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਹਨ।ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ਵਿੱਚ ਸਕੂਲ ਮੁਖੀਆਂ ਨੇ ਵਿਦਿਆਰਥੀਆਂ ਦੁਆਰਾ ਦਿੱਤੇ ਦਸੰਬਰ ਮਹੀਨੇ ਦੇ ਘਰੇਲੂ ਇਮਤਿਹਾਨਾਂ ਦਾ ਮੁਲਾਂਕਣ ਕਰਨ ਲਈ ਸਕੂਲ ਪੱਧਰ ‘ਤੇ ਤਿਆਰ ਸਾਫ਼ਟਵੇਅਰ ਨੂੰ ਵਰਤਦਿਆਂ ਵਿਦਿਆਰਥੀਆਂ ਦੇ ਮਜ਼ਬੂਤ ਅਤੇ ਕਮਜ਼ੋਰ ਪੱਖਾਂ ਨੂੰ ਜਾਣ ਕੇ ਅਗਲੇਰੀ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ।
ਇਸ ਲੜੀ ਤਹਿਤ ਹੀ ਜਿਲ੍ਹੇ ਦੇ ਸਕੂਲ ਮੁਖੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ ਆਪਣੀ ਪੀ.ਪੀ,ਟੀ ਪੇਸ ਕੀਤੀ। ਜਿਸਦਾ ਵਿਸਲੇਸਣ ਜਿਲ੍ਹਾ ਟੀਮ ਨੇ ਕੀਤਾ।ਸਮੂਹ ਸਕੂਲ ਮੁਖੀਆਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਮਿਸਨ ਸ਼ਤ-ਪ੍ਰਤੀਸ਼ਤ ਦੀਆਂ ਤਿਆਰੀਆਂ ਸਬੰਧੀ ਆਪਣੀ ਆਪਣੀ ਮਾਇਕਰੋ ਪਲਾਨਿੰਗ ਦੱਸੀ।ਵਰਕਸਾਪ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵਲੋਂ ਕੀਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.) ਵਰਿੰਦਰ ਪਰਾਸਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਸਕੂਲ ਮੁਖੀਆਂ ਨੇ ਆਪਣੇ ਆਪਣੇ ਸਕੂਲ ਦੀ ਪੀਪੀਟੀ ਤਿਆਰ ਕਰਕੇ ਸਕੂਲ ਦੇ ਨਤੀਜੇ ਨੂੰ ਸ਼ਤ-ਪਤੀਸ਼ਤ ਬਣਾਉਣ ਲਈ ਸਕੂਲ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਆਪਣੀ ਆਪਣੀ ਯੋਜਨਾਬੰਦੀ ਦੱਸੀ।
ਡੀ.ਈ.ਓ (ਸੈ.) ਨੇ ਦੱਸਿਆ ਕਿ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੋਰੋਨਾ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਮਾਪਿਆਂ ਦੀ ਸਹਿਮਤੀ ਨਾਲ ਵਿਦਿਆਰਥੀ ਪੜ੍ਹਣ ਲਈ ਸਕੂਲ ਆ ਰਹੇ ਹਨ ਅਤੇ ਆਫਲਾਈਨ ਇਮਤਿਹਾਨ ਦੇ ਰਹੇ ਹਨ। ਇਸ ਨਾਲ ਜਿੱਥੇ ਬੱਚਿਆਂ ਦੀ ਸਲਾਨਾ ਪ੍ਰੀਖਿਆਵਾਂ ਲਈ ਤਿਆਰੀ ਹੋ ਰਹੀ ਹੈ ਉਥੇ ਅਧਿਆਪਕ ਬੱਚਿਆਂ ਦੀ ਵਧੀਆ ਤਿਆਰੀ ਲਈ ਵਾਧੂ ਜਮਾਤਾਂ ਵੀ ਲਗਾਉਣ ਲੱਗੇ ਹਨ।
ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜਸ਼ਵਰ ਸਲਾਰੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੋਵਿਡ ਕਾਰਨ ਹੋਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਘਰ ਬੈਠੇ ਸਿੱਖਿਆ ਮੁਹਿੰਮ ਦੌਰਾਨ ਆਨਲਾਈਨ ਸਿੱਖਿਆ ਦੇਣ ਲਈ ਟੈਲੀਵੀਜ਼ਨ ਰਾਹੀਂ ਜਮਾਤਾਂ, ਰੇਡੀਓ ਕਲਾਸਰੂਮ, ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮ ਵਰਤ ਕੇ ਬੱਚਿਆਂ ਨੂੰ ਰੋਜ਼ਾਨਾ ਵੀਡੀਓ ਕਲਾਸਾਂ ਰਾਹੀ ਪੜ੍ਹਾਈ ਕਰਵਾਈ ਗਈ ਅਤੇ ਹੁਣ ਵੀ ਜਾਰੀ ਹੈ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵਲੋਂ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤਾ ਗਿਆ।ਜਿਸ ਵਿੱਚ ਪ੍ਰੀ-ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਸਾਰੇ ਵਿਸ਼ਿਆਂ ਦੀਆਂ ਕਿਤਾਬਾਂ, ਪਾਠਕ੍ਰਮ, ਮਾਡਲ ਟੈਸਟ ਪੇਪਰ ਅਤੇ ਈ-ਕੰਟੈਂਟ ਉਪਲਬਧ ਕਰਵਾਇਆ ਗਿਆ ਹੈ।
ਇਸ ਮੌਕੇ ਸੰਜੀਵ ਸ਼ਰਮਾ ਡੀ.ਐਮ ਸਾਇੰਸ, ਸੁਮੀਰ ਸ਼ਰਮਾ ਡੀ.ਐਮ ਇੰਗਲਿਸ਼, ਅਮਿਤ ਵਸ਼ਿਸ਼ਟ ਡੀ.ਐਮ ਗਣਿਤ, ਵਿਕਾਸ ਰਾਏ ਡੀ.ਐਮ ਕੰਪਿਊਟਰ, ਰਮੇਸ਼ ਕੁਮਾਰ ਡੀ.ਐਮ ਹਿੰਦੀ, ਵਿਨੋਦ ਅੱਤਰੀ ਡੀ.ਐਮ ਪੰਜਾਬੀ, ਬਲਕਾਰ ਅੱਤਰੀ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ, ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਸਮੁਹ ਪਿ੍ਰੰਸੀਪਲ ਸਾਹਿਬਾਨ ਹਾਜਰ ਸਨ।
Punjab Post Daily Online Newspaper & Print Media