ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪੀ.ਜੀ.ਡੀ.ਐਫ਼.ਡੀ.ਜੀ.ਸੀ ਸਮੈਸਟਰ ਦੂਜਾ ਸੈਸ਼ਨ 201920 ਦੇ
ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਲਾਘਾਯੋਗ ਰਹੀ। ਕਾਲਜ ਵਿੱਚ ਚੱਲ ਰਹੇ ਫੈਸ਼ਨ ਡਿਜਾਇਨਿੰਗ ਦੇ ਕੋਰਸ ਪੀ.ਜੀ.ਡੀ.ਐਫ਼.ਡੀ.ਜੀ.ਸੀ ਸਮੈਸਟਰ ਦੂਜੇ ਦੇ ਇਸ ਨਤੀਜੇ ਵਿੱਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ਵਿੱਚ ਕਿਰਨਦੀਪ ਕੌਰ ਨੇ 93 ਫ਼ੀਸਦੀ ਨੰਬਰ ਲੈ ਕੇ ਪਹਿਲਾ, ਨਵਨੀਤ ਕੌਰ ਨੇ 92 ਪ੍ਰਤੀਸ਼ਤ ਨੰਬਰ ਲੈ ਕੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ 91 ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ: ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media