ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਗਰੀਬ ਪਰਿਵਾਰ ਨੂੰ ਆਟਾ ਦਾਲ ਸਕੀਮ ਤਹਿਤ ਚਲਾਈ ਮੁਹਿੰਮ ਅਨੁਸਾਰ ਸੁਨਾਮ ਦੇ ਹਲਕਾ ਇੰਚਾਰਜ਼, ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ ਸ਼ਹਿਰ ਦੇ ਗਰੀਬੀ ਰੇਖਾ ਤੋਂ ਹੇਠਲੇ ਪੱਧਰ `ਤੇ ਰਹਿ ਰਹੇ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਰਸਮੀ ਉਦਘਾਟਨ ਫੂਡ ਸਪਲਾਈ ਵਿਭਾਗ ਦੀ ਨਿਗਰਾਨੀ ਹੇਠ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਅਨੁਸਾਰ ਕੋਈ ਵੀ ਗਰੀਬ ਪਰਿਵਾਰ ਭੁੱਖਾ ਨਾ ਸੌਂਵੇ ਅਤੇ ਹਰ ਘਰ ਵਿਚ ਰਾਸ਼ਨ ਦੀ ਕਮੀ ਨਾ ਹੋਵੇ ਅਤੇ ਨਾਲ ਹੀ ਰਾਸ਼ਨ ਪਹੁੰਚਾਉਣ ਵਾਲੇ ਵਿਚੋਲੀਏ ਕਿਸੇ ਵੀ ਤਰ੍ਹਾਂ ਦੀ ਹੇਰ ਫੇਰ ਨਾ ਕਰ ਸਕਣ।ਇਸ ਲਈ ਸਮਾਰਟ ਰਾਸ਼ਨ ਕਾਰਡ ਦੀ ਮੁਹਿੰਮ ਚਲਾਈ ਗਈ ਹੈ, ਜਿਸ ਨਾਲ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰ ਕੋਈ ਵੀ ਉਨ੍ਹਾਂ ਦੇ ਹਿੱਸੇ ਦਾ ਰਾਸ਼ਨ ਨਹੀਂ ਲੈ ਸਕਦਾ।ਉਨ੍ਹਾਂ ਦੱਸਿਆ ਕਿ ਇਹ ਸਮਾਰਟ ਰਾਸ਼ਨ ਕਾਰਡ ਵਾਰਡ ਨੰਬਰ 2, 8, 1 ਅਤੇ 22 ਦੇ ਲਾਭਪਾਤਰੀਆਂ ਨੂੰ ਵੰਡੇ ਗਏ ਅਤੇ ਬਾਕੀ ਰਹਿੰਦੇ ਵਾਰਡ ਵਿੱਚ ਇਸ ਮੁਹਿੰਮ ਤਹਿਤ ਹੀ ਵੰਡੇ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਫੂਡ ਸਪਲਾਈ ਵਿਭਾਗ ਦੇ ਕਰਮਚਾਰੀ, ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਸੋਨੀ, ਹਰਪਾਲ ਸਿੰਘ ਹਾਂਡਾ, ਚਮਕੌਰ ਸਿੰਘ ਹਾਂਡਾ, ਅਗਰਵਾਲ ਸਭਾ ਦੇ ਮਹਿਲਾ ਵਿੰਗ ਦੀ ਜਿਲ੍ਹਾ ਪ੍ਰਧਾਨ ਸ਼ਸ਼ੀ ਅਗਰਵਾਲ, ਡਾ. ਮਲਕੀਤ ਕਾਲੀ ਅਤੇ ਰਾਜੂ ਬੌਕਸਰ ਆਦਿ ਮੌਜ਼ੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …