Tuesday, September 29, 2026

ਮਾਸਟਰ ਕੇਡਰ ਦੀਆਂ ਅਸਾਮੀਆਂ ਲਈ ਲਿਖਤੀ ਇਮਤਿਹਾਨ ਦਾ ਸ਼ਡਿਊਲ ਜਾਰੀ

ਸਮਾਜਿਕ ਸਿੱਖਿਆ ਅਤੇ ਗਣਿਤ ਵਿਸ਼ੇ ਦੇ ਅਧਿਆਪਕਾਂ ਦਾ ਲਿਖਤੀ ਪੇਪਰ 9 ਜਨਵਰੀ ਨੂੰ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪਿਛਲੇ ਸਮੇਂ ‘ਚ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਸਟਰ ਕਾਡਰ ਦੀਆਂ ਵੱਖ-ਵੱਖ ਅਸਾਮੀਆਂ ਨੂੰ ਭਰਨ ਲਈ 3704 ਅਸਾਮੀਆਂ ਸੰਬੰਧੀ 28 ਫਰਵਰੀ 2020 ਨੂੰ ਜਾਰੀ ਇਕ ਇਸ਼ਤਿਹਾਰ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਲਿਖਤੀ ਪੇਪਰ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
                 ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਨੇ ਦੱਸਿਆ ਕਿ 3704 ਮਾਸਟਰ ਕਾਡਰ ਅਸਾਮੀਆਂ ਲਈ ਲਿਖਤੀ ਪੇਪਰ ਸੰਬੰਧੀ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਬੋਰਡ, ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਸਮਾਜਿਕ ਸਿਖਿਆ ਵਿਸ਼ੇ ਦੀ ਅਸਾਮੀ ਲਈ ਲਿਖਤੀ ਪੇਪਰ 9 ਜਨਵਰੀ 2021 ਨੂੰ ਸਵੇਰੇ 9.30 ਤੋਂ 12.00 ਵਜੇ ਤੱਕ ਹੋਵੇਗਾ ਜਦਕਿ ਗਣਿਤ ਵਿਸ਼ੇ ਦੀ ਅਸਾਮੀ ਲਈ ਉਸੇ ਦਿਨ ਭਾਵ 9 ਜਨਵਰੀ 2021 ਨੂੰ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 4.30 ਵਜੇ ਤੱਕ ਲਿਖਤੀ ਪੇਪਰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਾਇੰਸ ਵਿਸ਼ੇ ਦੀ ਅਸਾਮੀ ਲਈ 10 ਜਨਵਰੀ 2021 ਨੂੰ ਸਵੇਰੇ 9.30 ਤੋਂ 12.00 ਵਜੇ ਤੱਕ ਲਿਖਤੀ ਪੇਪਰ ਹੋਵੇਗਾ।
                   ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੇ ਰੋਲ ਨੰਬਰ ਜਲਦ ਜਾਰੀ ਕਰ ਦਿੱਤੇ ਜਾਣਗੇ।ਉਮੀਦਵਾਰ ਆਪਣੇ ਰੋਲ ਨੰਬਰ ਅਸਾਮੀ ਨੂੰ ਅਪਲਾਈ ਕਰਦੇ ਸਮੇਂ ਬਣਾਏ ਆਨਲਾਈਨ ਅਕਾਊਂਟ ਵਿਚੋਂ ਡਾਊਨਲੋਡ ਕਰ ਸਕਦੇ ਹਨ।ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੇ ਯੋਗ ਉਮੀਦਵਾਰ ਇਮਤਿਹਾਨ ਦੇਣ ਸਮੇਂ ਆਪਣੀ ਰੋਲ ਨੰਬਰ ਸਲਿਪ ਅਤੇ ਕੋਈ ਇਕ ਪਹਿਚਾਣ ਪੱਤਰ ਲੈ ਕੇ ਆਉਣਾ ਯਕੀਨੀ ਬਣਾਉਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …