ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ
ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਥਾਂਦੇ ਨੁੂੰ 13 ਲੱਖ ਰੁਪਏ ਅਤੇ ਪਿੰਡ ਕੀਰਤਨਗੜ੍ਹ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਹਰ ਹੀਲੇ ਪੂਰੇ ਕੀਤੇ ਜਾਣਗੇ।ਸੋਨੀ ਵੱਲੋਂ ਪਿੰਡ ਕੀਰਤਨਗੜ੍ਹ ਨੂੰ ਸਟੇਡੀਅਮ ਬਣਾਉਣ ਲਈ 5 ਲੱਖ ਰੁਪਏ ਅਤੇ ਧਰਮਸ਼ਾਲਾ ਬਣਾਉਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ। ਉਨਾਂ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਰਪੰਚ ਗੁਰਵਿੰਦਰ ਸਿੰਘ ਗੌਰਾ, ਸਰਪੰਚ ਪ੍ਰਗਟ ਸਿੰਘ, ਵੀਰ ਸਿੰਘ, ਲਖਵਿੰਦਰ ਸਿੰਘ, ਤੇਜਿੰਦਰ ਸਿੰਘ, ਗੁਰਦੀਪ ਸਿੰਘ, ਜਗਦੀਸ਼ ਸਿੰਘ, ਬਲਬੀਰ ਸਿੰਘ, ਦਵਿੰਦਰ ਸਿੰਘ, ਮੇਵਾ ਸਿੰਘ, ਤੇਜਬੀਰ ਸਿੰਘ, ਸ਼ਾਮ ਸਿੰਘ, ਬਲਰਾਜ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media