Wednesday, February 25, 2026

ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ

ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਨੇੜਲੇ ਪਿੰਡ ਮੀਮਸਾ ਵਿਖੇ ਬੀਤੀ ਰਾਤ ਇੱਕ ਕਰਿਆਨੇ ਅਤੇ ਕਨਫੈਕਸ਼ਨਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਨਾਲ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਹੈ।ਮੌਕੇ ‘ਤੇ ਪਹੁੰਚਣ ਸਮੇਂ ਪਿੰਡ ਮੀਮਸਾ ਦੇ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਦਸ ਵਜੇ ਪਿੰਡ ਵਾਸੀਆਂ ਨੂੰ ਦੁਕਾਨ ‘ਤੇ ਅੱਗ ਲੱਗਣ ਬਾਰੇ ਪਤਾ ਲੱਗਦਿਆਂ ਹੀ ਉਹਨਾਂ ਨੇ ਤੁਰੰਤ ਦੁਕਾਨ ਮਾਲਕ ਅਮਨਦੀਪ ਸਿੰਘ ਨੂੰ ਇਸ ਘਟਨਾ ਬਾਰੇ ਜਾਣੂ ਕਰਵਾਇਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਉਪਰੰਤ ਅੱਗ ਬੁਝਾਉਣ ਦੀ ਕੋਸ਼ਿਸ਼ਾਂ ਵਿੱਚ ਜੁੱਟ ਗਏ।ਦੁਕਾਨ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਦੇ ਕਾਫੀ ਦੇਰ ਨਾਲ ਪਹੁੰਚਣ ਕਾਰਨ ਉਸ ਦੀ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਪੂਰੀ ਤਰਾਂ੍ਹ ਸੜ ਕੇ ਸੁਆਹ ਹੋ ਗਿਆ ਹੈ।ਉਨਾਂ ਕਿਹਾ ਕਿ ਉਸ ਦੇ ਪਰਿਵਾਰ ਦਾ ਗੁਜ਼ਾਰਾ ਵੀ ਇਸੇ ਦੁਕਾਨ ਤੋਂ ਚੱਲਦਾ ਸੀ।
                   ਦੂਜੇ ਪਾਸੇ ਫਾਇਰ ਅਫਸਰ ਧੂਰੀ ਨੇ ਦੱਸਿਆ ਕਿ ਉਹਨਾਂ ਨੂੰ ਬੀਤੀ ਰਾਤ ਥਾਣਾ ਸਦਰ ਧੂਰੀ ਪਾਸੋਂ ਜਿਉਂ ਹੀ ਮੀਮਸਾ ਵਿਖੇ ਦੁਕਾਨ ਨੂੰ ਅੱਗ ਲੱਗਣ ਸਬੰਧੀ ਟੈਲੀਫੋਨ ਆਇਆ ਤਾਂ ਉਹਨਾਂ ਨੇ ਤੁਰੰਤ ਫਾਇਰ ਬ੍ਰਿਗੇਡ ਦੀ ਗੱਡੀ ਰਵਾਨਾ ਕਰ ਦਿੱਤੀ ਅਤੇ ਕਰੀਬ ਅੱਧੇ ਘੰਟੇ ਬਾਅਦ ਗੱਡੀ ਉਥੇ ਪਹੁੰਚ ਗਈ ਸੀ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਦੁਕਾਨ ਵਿੱਚ ਲੱਗੀ ਅੱਗ ਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੁਝਾਇਆ।ਇਸੇ ਦੌਰਾਨ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਪਾਸੋਂ ਪੀੜਤ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …