ਅੰਮ੍ਰਿਤਸਰ, 26 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਮੈਥਾਮੈਟਿਕਸ ਦਿਵਸ ਸਬੰਧੀ ਸੈਮੀਨਾਰ ਕਾਲਜ ਪ੍ਰਿੰਸੀਪਲ ਡਾ. ਐਚ.ਬੀ
ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੁਆਰਾ ਇਹ ਦਿਵਸ 26 ਜਨਵਰੀ 2012 ਨੂੰ ਮਦਰਾਸ ਯੂਨੀਵਰਸਿਟੀ ਵਿਖੇ ਪੂਰੇ ਭਾਰਤ ਦੇਸ਼ ’ਚ ਮਨਾਉਣ ਲਈ ਨੀਯਤ ਕੀਤਾ ਗਿਆ ਸੀ, ਜੋ ਮਹਾਨ ਗਣਿਤ ਆਚਾਰਿਆ ਸ਼੍ਰੀ ਵਿਸ਼ਵਾਸਨ ਰਾਮਾਨੁਜ਼ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਹੈ।
ਕਾਲਜ ’ਚ ਗਣਿਤ ਵਿਭਾਗ ਦੇ ਮੁਖੀ ਪ੍ਰੋ. ਵਿਸ਼ਾਲ ਕੁਮਾਰ ਦੁਆਰਾ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਇਸ ਦਿਨ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਸਮਝਾਇਆ।ਪ੍ਰਿੰ: ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਗਣਿਤ ਨਾਲ ਸਬੰਧਿਤ ਹੋਰ ਬਹੁਤ ਸਾਰੀ ਰੌਚਿਕ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਪ੍ਰੋ. ਸੁਖਪ੍ਰੀਤ ਕੌਰ, ਪ੍ਰੋ. ਕਰਮਜੀਤ ਕੌਰ ਅਤੇ ਪ੍ਰੋ. ਨੋਬਲਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨਾਲ ਗਣਿਤ ਸਬੰਧੀ ਰੌਚਿਕ ਤੱਤ ਸਾਂਝੇ ਕੀਤੇ।ਸੈਮੀਨਾਰ ਵਿੱਚ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media