Saturday, March 21, 2026

ਪੁਲਿਸ ਵੱਲੋਂ ਮੋਬਾਇਲ ਖੋਹਣ ਵਾਲੇ 4 ਵਿਅਕਤੀਆਂ ਖਿਲਾਫ ਕੇਸ, ਇੱਕ ਗ੍ਰਿਫਤਾਰ

ਧੂਰੀ, 26 ਦਸੰਬਰ (ਪ੍ਰਵੀਨ ਗਰਗ) – ਧੂਰੀ ‘ਚ ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ।ਜਿਸ ਦੇ ਚੱਲਦਿਆਂ ਸਿਟੀ ਧੂਰੀ ਦੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਮੋਬਾਇਲ ਖੋਹਣ ਵਾਲੇ 4 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
                   ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ ਮੁਤਾਬਿਕ ਸੁਮਿਤ ਕੁਮਾਰ ਲੀਖ, ਅਕਸ਼ੈ ਦ੍ਰਾਵਿੜ ਪੁੱਤਰ ਰਜਿੰਦਰ ਸਿੰਘ ਬੀਤੀ 24 ਦਸੰਬਰ ਦੀ ਰਾਤ ਨੂੰ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦਾ ਮੋਬਾਇਲ ਫੋਨ ਚੋਰੀ ਕਰਕੇ ਲੈ ਗਏ।
                      ਇੱਕ ਹੋਰ ਮਾਮਲੇ ਵਿੱਚ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਗਮਦੂਰ ਸਿੰਘ ਰੋਡਾ ਨੇ ਪੁਲਿਸ ਪਾਸ ਬਿਆਨ ਦਰਜ਼ ਕਰਵਾਇਆ ਹੈ ਕਿ ਬੀਤੀ 24 ਦਸੰਬਰ ਨੂੰ ਜਦੋਂ ਉਹ ਗੀਤਾ ਭਵਨ ਧੂਰੀ ਨੇੜੇ ਖੜਾ ਆਪਣੇ ਮੋਬਾਇਲ ਫੋਨ ‘ਤੇ ਗੱਲ ਕਰ ਰਿਹਾ ਸੀ ਤਾਂ ਹੈਪੀ ਖਾਨ ਨਾਜ਼ਰ ਅਤੇ ਯਾਦਵਿੰਦਰ ਸਿੰਘ ਯਾਦੀ ਆਪਣੇ ਮੋਟਰਸਾਇਕਲ ‘ਤੇ ੳੇੁਸ ਦੇ ਕੋਲ ਆਏ ਅਤੇ ਉਸ ਦਾ ਮੋਬਾਇਲ ਫੋਨ ਖੋਹ ਕੇ ਉਥੋਂ ਫਰਾਰ ਹੋ ਗਏ।
                      ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਮੋਬਾਇਲ ਖੋਹਣ ਵਾਲੇ ਚਾਰ ਦੋਸ਼ੀਆਂ ਸੁਮਿਤ ਕੁਮਾਰ ਲੀਖ, ਅਕਸੈ ਦ੍ਰਾਵਿੜ ਪੁੱਤਰ ਰਜਿੰਦਰ ਸਿੰਘ, ਹੈਪੀ ਖਾਨ ਨਾਜਰ ਅਤੇ ਯਾਦਵਿੰਦਰ ਸਿੰਘ ਯਾਦੀ ਦੇ ਖਿਲਾਫ ਮੁੱਕਦਮਾ ਦਰਜ਼ ਕਰ ਲਿਆ ਗਿਆ ਹੈ।ਉਹਨਾਂ ਦੱਸਿਆ ਕਿ ਇਹਨਾਂ ਮਾਮਲਿਆਂ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ ਅਤੇੇ ਬਾਕੀ ਰਹਿੰਦੇ ਦੋਸ਼ੀਆਂ ਦੀ ਭਾਲ ਜਾਰੀ ਹੈ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …