Monday, July 20, 2026

ਕੈਬਿਨਟ ਮੰਤਰੀ ਸੋਨੀ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਨੂੰ ਦਿੱਤਾ 1 ਲੱਖ ਦਾ ਚੈਕ

ਫੈਜ਼ ਸ਼ਾਹ ਧਰਮਸ਼ਾਲਾ ਨੂੰ 2 ਲੱਖ ਦੀ ਮਦਦ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੋਨੀ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਸੁੰਦਰੀਕਰਨ ਲਈ ਇਕ ਲੱਖ ਰੁਪਏ ਦਾ ਚੈਕ ਭੇਟ ਕੀਤਾ ਗਿਆ।ਉਨਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਉਪਰੰਤ ਪੱਤੀ ਲਿਧਰਾਂ ਵਿਖੇ ਦਰਬਾਰ ਬਾਬਾ ਫੈਜ ਸ਼ਾਹ ਵਿਖੇ ਚੱਲ ਰਹੇ ਮੇਲੇ ਵਿੱਚ ਹਾਜ਼ਰੀ ਭਰੀ ਅਤੇ ਦਰਬਾਰ ਫੈਜ਼ ਸ਼ਾਹ ਦੀ ਧਰਮਸ਼ਾਲਾ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਸੋਨੀ ਨੇ ਇਸ ਸਮੇਂ ਕਿਹਾ ਕਿ ਵਿਧਾਨ ਸਭਾ ਹਲਕਾ ਕੇਂਦਰੀ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਚੋਣਾਂ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਹਰ ਹੀਲੇ ਪੂਰੇ ਕੀਤੇ ਜਾਣਗੇ।ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਕੌਂਸਲਰ ਪਤੀ ਲਖਵਿੰਦਰ ਸਿੰਘ ਲੱਖਾ, ਬਾਬਾ ਮੌਲਾ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ, ਬਿੱਟੂ ਸਿੰਘ, ਪਵੇਲ ਸਿੰਘ ਸਮਰਾ, ਮਿੰਦਰ ਸਿੰਘ ਗਿੱਲ, ਜੱਸਾ ਪ੍ਰਧਾਨ, ਕੈਪਟਨ ਸਿੰਘ, ਕਰਤਾਰ ਸਿੰਘ ਫੋਜੀ ਆਦਿ ਵੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …