ਅੰਮ੍ਰਿਤਸਰ/ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਰਿੰਟੂ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸਿੱਧੂ ਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸਮੇਤ ਕਾਂਗਰਸੀ ਸੰਸਦਾਂ ਵੱਲੋਂ ਜੰਤਰ ਮੰਤਰ ਵਿਖੇ ਲਗਾਏ ਧਰਨੇ ’ਚ ਸ਼ਾਮਿਲ ਹੋਏ।ਮੇਅਰ ਰਿੰਟੂ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਸਮੂਹ ਕਿਸਾਨ ਭਾਈਚਾਰੇ ਨਾਲ ਸਮੁੱਚੀ ਵਰਗ ਦੇ ਲੋਕ ਇਸ ਖੇਤੀ ਬਿਲਾਂ ਦੇ ਵਿਰੋਧ ਵਿਚ ਇਕਜੁੱਟ ਹੋ ਕੇ ਸਾਥ ਦੇ ਰਹੇ ਹਨ। ਪਰ ਇਸ ਦੇ ਬਾਵਜ਼ੂਦ ਵੀ ਕੇਂਦਰ ਸਰਕਾਰ ਇੰਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ।ਉਨਾਂ ਕਿਹਾ ਕਿ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਅਗਵਾਈ ਹੇਠ ਪੰਜਾਬ ਦਾ ਹਰ ਵਾਸੀ ਕਿਸਾਨਾਂ ਵਲੋਂ ਖੇਤੀ ਬਿਲਾਂ ਦੇ ਵਿਰੋਧ ਵਿਚ ਦਿੱਤੇ ਜਾ ਰਹੇ ਧਰਨਿਆਂ ਵਿਚ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹਾ ਹੈ।
ਇਸ ਮੌਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿਟੂ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਅੰਗਦ ਸੈਣੀ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …