ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਸ੍ਰੀ ਰਾਜਨ ਗੁਪਤਾ, ਜਸਟਿਸ ਸ੍ਰੀ ਅਜੇ ਤਿਵਾੜੀ ਅਤੇ
ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਬਣੇ ਜੁਡੀਅਸ਼ਲ ਕੰਪੈਲਕਸ ਦਾ ਉਦਘਾਟਨ ਕੀਤਾ ਗਿਆ।ਸ੍ਰੀ ਰਾਜਨ ਗੁਪਤਾ ਨੇ ਜਿੱਥੇ ਇਸ ਰਿਮੋਟ ਖੇਤਰ ਵਿਚ ਉਸਾਰੇ ਗਏ ਅਤਿ ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਲਈ ਵਧਾਈ ਦਿੱਤੀ, ਉਥੇ ਕਿਹਾ ਕਿ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਪੰਜਾਬ ਦੇ ਹਰ ਅਦਾਲਤੀ ਕੰਪਲੈਕਸ ਹਰ ਤਰਾਂ ਦੀ ਸਹੂਲਤ ਨਾਲ ਲੈਸ ਹੋਵੇ ਜਸਟਿਸ ਸ੍ਰੀ ਅਜੇ ਤਿਵਾੜੀ ਨੇ ਕੋਰਟ ਕੰਪਲੈਕਸ ਦੇ ਨਾਲ-ਨਾਲ ਨਵੇਂ ਸਾਲ ਦੀ ਵਧਾਈ ਦਿੰਦੇ ਦੱਸਿਆ ਕਿ ਕਰੀਬ 30 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ।ਉਨਾਂ ਕੰਮ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਵੀ ਸਰਾਹਨਾ ਕੀਤੀ।ਉਨਾਂ ਦੱਸਿਆ ਕਿ ਇਸ ਕੰਪਲੈਕਸ ਤਿੰਨ ਕੋਰਟ ਰੂਮ ਦੇ ਨਾਲ-ਨਾਲ ਵਕੀਲਾਂ ਲਈ ਚੈਂਬਰ, ਬਾਰ ਰੂਮ, ਲਾਇਬਰੇਰੀ ਆਦਿ ਸਹੂਲਤਾਂ ਨਾਲ ਲੈਸ ਹੈ, ਜਿਸ ਨਾਲ ਕੰਮ ਵਿਚ ਤੇਜ਼ੀ ਆਵੇਗੀ।ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬੀ.ਐਸ ਸੰਧੂ ਨੇ ਆਏ ਜੱਜ ਸਾਹਿਬਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਵੀ ਆਪਣੇ ਸੰਬੋਧਨ ਵਿਚ ਜਿਲ੍ਹੇ ਨੂੰ ਵਧੀਆ ਅਦਾਲਤੀ ਕੰਪਲੈਕਸ ਦੇਣ ਲਈ ਹਾਈਕੋਰਟ ਦੇ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਤੁਹਾਡੀ ਅਗਵਾਈ ਸਦਕਾ ਇਹ ਸੰਭਵ ਹੋਇਆ ਹੈ, ਜਿਸ ਦਾ ਜਿਲ੍ਹੇ ਦੇ ਲੋਕਾਂ ਨੂੰ ਲਾਭ ਮਿਲੇਗਾ।ਉਨਾਂ ਵੀ ਲੋਕ ਨਿਰਮਾਣ ਵਿਭਾਗ ਵੱਲੋਂ ਮਿੱਥੇ ਸਮੇਂ ਉਤੇ ਪੂਰੇ ਕੀਤੇ ਗਏ ਕੰਮ ਦੀ ਸਰਾਹਨਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ ਧੁਰਵ ਦਾਹੀਆ, ਐਸ.ਪੀ ਅਮਨਦੀਪ ਕੌਰ, ਐਸ.ਡੀ.ਐਮ ਮੇਜਰ ਸੁਮਿਤ ਮੁੱਧ, ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media