Saturday, April 18, 2026

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਟੈਕਨਾਲੋਜੀ ਦੀ ਗੁਰਪ੍ਰੀਤ ਯੂਨੀਵਰਸਿਟੀ ਵਿੱਚ ਪਹਿਲੇ ਸਥਾਨ ‘ਤੇ

PPN27101420

ਅੰਮ੍ਰਿਤਸਰ, 27 ਅਕਤੂਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਆਫ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੁਆਰਾ ਕਰਵਾਈ ਗਈ ਪ੍ਰੀਖਿਆ ਵਿੱਚ ਮੈਰਿਟ ਸੂਚੀ ਦੀ ਪਹਿਲੀਆਂ 10 ਪੁਜੀਸ਼ਨਾਂ ਵਿੱਚ ਆਪਣੀ ਥਾਂ ਬਣਾਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਸਮੈਸਟਰ-6ਵਾਂ ਮਕੈਨੀਕਲ ਪ੍ਰੀਖਿਆ ਵਿੱਚ 750 ਵਿੱਚੋਂ 661 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

                             ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਵਿਦਿਆਰਥੀਆਂ ਦੁਆਰਾ ਹਾਸਲ ਕੀਤੇ ਗਏ ਮੁਕਾਮ ਦੀ ਵਧਾਈ ਦਿੰਦਿਆ ਉਨ੍ਹਾਂ ਨੂੰ ਅਗਾਂਹ ਭਵਿੱਖ ਵਿੱਚ ਵੀ ਲਗਨ ਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਲਜ ਦੇ ਵਿਦਿਆਰਥੀ ਦਿਵਿਯਾਆਨਸ਼ੂੰ ਅਗਰਵਾਲ ਨੇ ਤੀਸਰਾ, ਭੁਪਿੰਦਰ ਸਿੰਘ ਚੌਥਾ, ਤਨੂੰਰੀਤ ਕੌਰ, ਸੋਨੀਆ (ਪੰਜਵਾਂ), ਹਰਸ਼ਦੀਪ ਕੌਰ ਸੱਤਵਾਂ ਅਤੇ ਚੇਤਨਜੀਤ ਸਿੰਘ, ਸਾਰੰਗ ਬਾਵਾ ਨੇ ਅੱਠਵਾਂ ਸਥਾਨ ਹਾਸਲ ਕੀਤਾ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉਕਤ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਦੀ ਦੇਖ-ਰੇਖ ਕਾਲਜ ਉਨਤੀ ਦੇ ਰਾਹਾਂ ਨੂੰ ਸਰ ਕਰ ਰਿਹਾ ਹੈ, ਜਿਸਦੇ ਨਤੀਜੇ ਵਜੋਂ ਕਾਲਜ ਦੇ ਵਿਦਿਆਰਥੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਮੱਲ੍ਹਾਂ ਮਾਰਦੇ ਹੋਏ ਨਾਮਣਾ ਖੱਟ ਰਹੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply