Monday, October 12, 2026

ਦਮਦਮੀ ਟਕਸਾਲ ਦੇ ਮੁਖੀ ਵਲੋਂ ਬੀਬੀ ਉਪਕਾਰ ਕੌਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਮਹਿਤਾ ਚੌਕ, 30 ਦਸੰਬਰ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਅਤੇ ਸ਼ਹੀਦ ਭਾਈ ਬਲਵੰਤ ਸਿੰਘ ਭੁੱਲਰ ਦੀ ਧਰਮ ਪਤਨੀ ਸਤਿਕਾਰਯੋਗ ਬੀਬੀ ਉਪਕਾਰ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਗਿਆਨੀ ਹਰਨਾਮ ਸਿੰਘ ਨੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਤਾ ਜੀ ਸੇਵਾ ਤੇ ਨਿਮਰਤਾ ਦੇ ਪੁੰਜ਼, ਪਿਆਰ ਤੇ ਸਿਦਕ ਦੀ ਮੂਰਤ, ਗੁਰੂ ਦੇ ਭਾਣੇ ਨੂੰ ਸਤਿ ਕਰਕੇ ਮੰਨਣ ਵਾਲੀ ਗੁਰਬਾਣੀ ਨਾਲ ਸਰਸ਼ਾਰ ਰੂਹ ਸੀ।ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਸਦੀਵੀ ਵਿਛੋੜੇ ਨਾਲ ਪੰਥਕ ਸਫ਼ਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਵਿੱਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ ਕਰਨ ਦੀ ਸ੍ਰੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਦਮਦਮੀ ਟਕਸਾਲ ਭੁੱਲਰ ਪਰਿਵਾਰ ਨਾਲ ਖੜੀ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …