Thursday, August 27, 2026

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰੇ ਪੁਲਿਸ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਾਹੀਂ ਸਥਾਨਕ ਪੁਲਿਸ ਥਾਣੇ ਅੰਦਰ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸਬੰਧਤ ਲੋਕਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਖਿਲਾਫ਼ ਕਰੜੀ ਕਰਵਾਈ ਕਰੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …