Monday, June 1, 2026

ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹਤ ਜ਼ਰੂਰੀ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤਹਿਤ ਕਿਸਾਨਾਂ ਨੂੰ ਨਦੀਨਾਨਾਸ਼ਕਾਂ ਦੀਆਂ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਜਖਵੜ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ, ਸੁਭਾਸ਼ ਕੁਮਾਰ, ਸਰਪੰਚ ਗ੍ਰਾਮ ਪੰਚਾਇਤ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਇਸ ਸਮੇਂ ਹਾਜ਼ਰ ਸਨ।
                ਕਿਸਾਨਾਂ ਨੂੰ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਲਗਾਏ ਪਹਿਲੇ ਪਾਣੀ ਤੋਂ ਬਾਅਦ ਨਦੀਨਾਂ ਦੀ ਰੋਕਥਾਮ ਲਈ ਸਿਰਫ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਜੇਕਰ ਪਿਛਲੇ ਸਾਲ ਜਿਸ ਵੀ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤਸੱਲੀਬਖਸ਼ ਨਾਂ ਰਹੀ ਹੋਵੇ, ਉਸ ਦੀ ਇਸ ਸਾਲ ਵਰਤੋਂ ਨਾ ਕਰੋ।ਉਨ੍ਹਾਂ ਕਿਹਾ ਕਿ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਚਾਹੀਦਾ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਸਾਫ ਮੌਸਮ ਵਾਲੇ ਦਿਨ ਹੀ ਕੀਤੀ ਜਾਵੇ ਕਿਉਂਕਿ ਬੱਦਲਵਾਈ ਜਾਂ ਧੂੰਦ ਵਾਲੇ ਦਿਨ ਕੀਤੇ ਛਿੜਕਾਅ ਕਰਨ ਨਾਲ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਨਦੀਨਾਸ਼ਕ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲਿਆ ਜਾਵੇ।ਉਨਾਂ ਕਿਹਾ ਕਿ ਦੋ ਜਾਂ ਵੱਧ ਨਦੀਨਨਾਸ਼ਕਾਂ ਦੇ ਮਿਸ਼ਰਣ ਬਣਾ ਕੇ ਛਿੜਕਾਅ ਨਾਂ ਕੀਤਾ ਜਾਵੇ।ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ।
                 ਅੰਸ਼ੁਮਨ ਸ਼ਰਮਾ ਨੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ.ਐਫ (ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਉਨਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ, ਕੰਡਿਆਲੀ ਪਾਲਕ, ਰਿਵਾੜੀ/ਰਾਰੀ, ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜ਼ਾਈ ਤੋਂ 30-35 ਦਿਨਾਂ ਵਿੱਚ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …