Sunday, May 31, 2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਕਪੂਰਥਲਾ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਵੇਂ ਸਾਲ ਦੇ ਮੌਕੇ ਦਫਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਾਇਬ੍ਰੇਰੀ ਅਤੇ ਕੈਫੇ ਦਾ ਉਦਘਾਟਨ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਵੀ ਇਸ ਮੌਕੇ ਹਾਜ਼ਰ ਸਨ।ਉਨਾਂ ਨੇ ਲਾਇਬ੍ਰੇਰੀ ਵਿੱਚ ਕੈਰੀਅਰ ਗਾਈਡੈਂਸ ਅਤੇ ਮੁਕਾਬਲਾ ਪ੍ਰੀਖਿਆਵਾਂ ਕਲਰਕ, ਬੈਂਕ ਪੀ.ਓ, ਟੀਚਰ ਤੋਂ ਲੈ ਕੇ ਆਈ.ਏ.ਐਸ, ਪੀ.ਸੀ.ਐਸ ਦੀ ਤਿਆਰੀ ਕਰਨ ਲਈ ਰੱਖੀਆਂ ਹੋਈਆਂ ਕਿਤਾਬਾਂ ਦਾ ਜਾਇਜ਼ਾ ਲਿਆ।ਡੀ.ਸੀ ਨੇ ਕਪੂਰਥਲਾ ਵਿਖੇ ਡਿਜ਼ੀਟਲ ਲਾਇਬ੍ਰੇਰੀ ਦਾ ਵੀ ਦੌਰਾ ਵੀ ਕੀਤਾ, ਜਿਥੇ ਪ੍ਰਾਰਥੀ ਆਨਲਾਈਨ ਕਿਤਾਬਾਂ ਪੜ੍ਹ ਸਕਦੇ ਹਨ ।
                 ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਪੜੇ-ਲਿਖੇ ਨੌਜਵਾਨਾਂ ਦਾ ਇਕ ਵਰਗ ਕੇਵਲ ਸਰਕਾਰੀ ਨੌਕਰੀ ਲਈ ਹੀ ਜਾਣਾ ਚਾਹੁੰਦਾ ਹੈ।ਅਜਿਹੇ ਨੌਜਵਾਨਾਂ ਨੂੰ ਸੇਧ ਦੇਣ ਲਈ ਬਿਊਰੋ ਵਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਨਵੀਂ ਬਣੀ ਲਾਇਬ੍ਰੇਰੀ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋਵੇਗੀ।ਪ੍ਰਾਰਥੀ ਨਾਲ ਹੀ ਬਣੇ ਗਰੁੱਪ ਡਿਸਕਸ਼ਨ ਸੈਕਸ਼ਨ ਵਿਖੇ ਆਪਣੇ ਸਾਥੀਆਂ ਨਾਲ ਗਰੁੱਪ ਡਿਸਕਸ਼ਨ ਕਰਕੇ ਆਪਣੇ ਗਿਆਨ ਵਿਚ ਵਾਧਾ ਕਰਨ ਸਕਣਗੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …