ਅੰਮ੍ਰਿਤਸਰ, 5 ਜਨਵਰੀ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਲੈਕਟ੍ਰੀਕਲ ਵਿਭਾਗ ਦੇ ਵਿਚੋਂ ਬਤੋਰ 
ਏ.ਸੀ ਮਕੈਨਿਕ ਸੇਵਾ ਮੁੱਕਤ ਹੋਏ ਨਰਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸਹਿਯੋਗੀਆਂ ਤੇ ਸਟਾਫ ਮੈਂਬਰਾਂ ਦੇ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਬਤੋਰ ਮੁੱਖ ਮਹਿਮਾਨ ਪੁੱਜੇ ਇੰਜ. ਐਚ.ਐਸ ਟਿੰਨਾ ਨੇ ਏ.ਸੀ ਮਕੈਨਿਕ ਨਰਿੰਦਰਪਾਲ ਸਿੰਘ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ।ਨਰਿੰਦਰ ਸਿੰਘ ਨੇ ਕਿਹਾ ਕਿ ਉਹ ਲੋੜ ਪੈਣ ਤੇ ਉਹ ਜੀ.ਐਨ.ਡੀ.ਯੂ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਵਚਨਬੱਧ ਹਨ।
ਇਸ ਮੋਕੇ ਫਾਰਮੈਨ ਹਰਚਰਨ ਸਿੰਘ, ਜਸਬੀਰ ਸਿੰਘ, ਮਨਦੀਪ ਸਿੰਘ, ਗੁਰਦਿਆਲ ਸਿੰਘ, ਪਰਮਜੀਤ ਸਿੰਘ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media