ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਸਥਾਨਕ
ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ।
ਗਣਤੰਤਰ ਦਿਵਸ ਸਬੰਧੀ ਤਿਆਰੀਆਂ ਬਾਰੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਪੀ ਮਨਦੀਪ ਸਿੰਘ, ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਮਸੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੁਖਤਾ ਤਿਆਰੀਆਂ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਰਚ ਪਾਸਟ, ਸੱਭਿਆਚਾਰਕ ਤੇ ਦੇਸ਼ ਭਗਤੀ ਦੇ ਪ੍ਰੋਗਰਾਮ, ਝਾਕੀਆਂ ਆਦਿ ਅੱਧੀ ਸਮਰੱਥਾ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਜਿਲ੍ਹਾ ਮਾਲ ਅਫਸਰ ਪਰਮਜੀਤ ਸਿੰਘ ਸਹੋਤਾ, ਡੀ.ਡੀ.ਪੀ.ਓ ਲਖਵਿੰਦਰ ਸਿੰਘ, ਖੇਤੀਬਾੜੀ ਅਫਸਰ ਅਸ਼ਵਨੀ ਕੁਮਾਰ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ, ਡੀ.ਆਰ ਸਰਬਜੀਤ ਕੌਰ, ਜਿਲ੍ਹਾ ਸਿਖਿਆ ਅਫਸਰ ਗਰਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸਨੇਹ ਲਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media