ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਲਈ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ
ਯੋਗ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਡਾਟਾ ਐਂਟਰੀ ਅਪਰੇਟਰ ਅਤੇ ਸਕਿਲ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਨੌਜਵਾਨ ਲੜਕੇ ਤੇ ਲੜਕੀਆਂ ਵੱਖ-ਵੱਖ ਅਸਾਮੀਆਂ ਲਈ ਵਿਦਿਅਕ ਯੋਗਤਾ ਦਾ ਪੂਰੀ ਕਰ ਲੈਂਦੇ ਹਨ।ਪਰ ਤਕਨੀਕੀ ਗਿਆਨ ਦੀ ਕਮੀ ਹੋਣ ਕਰਕੇ ਵੱਖ-ਵੱਖ ਅਸਾਮੀਆਂ ਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਖੁੰਝ ਜਾਂਦੇ ਹਨ।ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਇਸੇ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਰੂਰੀ ਕੰਪਿਊਟਰ ਦੀ ਜਾਣਕਾਰੀ ਜਿਸ ਵਿੱਚ ਐਕਸੈਲ ਅਤੇ ਪੰਜਾਬੀ ਤੇ ਅੰਗਰੇਜ਼ੀ ਵਿੱਚ ਟਾਈਪਿੰਗ ਆਦਿ ਸ਼ਾਮਿਲ ਹਨ ਬਾਰੇ ਸਿਖਲਾਈ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਕੋਰਸ ਦੀ ਟੀਚਿੰਗ ਫਕੈਲਟੀ ਜ਼ਿਲ੍ਹਾ ਪ੍ਰਸ਼ਾਸਨ ਅਧੀਨ ਨੈਸ਼ਨਲ ਇੰਫਰਾਮੈਟਿਕ ਸੈਂਟਰ ਕਪੂਰਥਲਾ ਤੋਂ ਸਹਾਇਤਾ ਲਈ ਜਾਵੇਗੀ।ਉਨ੍ਹਾਂ ਦੱਸਿਆ ਕਿ ਹੁਣ ਤੱਕ 42 ਪ੍ਰਾਰਥੀਆਂ ਨੇ ਇਸ ਕੋਰਸ ਲਈ ਅਪਲਾਈ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰਪਾਲ ਆਂਗਰਾ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿਲ ਡਿਵੈਲਪਮੈਂਟ ਅਤੇ ਟਰੇਨਿੰਗ ਅਫ਼ਸਰ ਨੀਲਮ ਮਹੇ ਅਤੇ ਇੰਚਾਰਜ ਐਨ.ਆਈ.ਸੀ ਸੰਜੀਵ ਗਾਬਾ ਵੀ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media