ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਡ ਦੌਰਾਨ
ਝੁੱਗੀਆਂ ਝੋਂਪੜੀਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਰਾਤਾਂ ਕੱਟਣ ਵਾਲੇ ਲੋੜਵੰਦ ਲੋਕਾਂ ਨੂੰ ਕੰਬਲ ਮੁਹੱਈਆ ਕਰਵਾਉਣ ਲਈ “ਰੈਪ ਅਪ “ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੁੱਝ ਲੋੜਵੰਦਾਂ ਨੂੰ ਕੰਬਲ ਵੰਡੇ।ਉਨਾਂ ਦੱਸਿਆ ਕਿ ਉਤਰੀ ਭਾਰਤ ਵਿਚ ਪੈ ਰਹੀ ਜ਼ੋਰਦਾਰ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ‘ਤੇ ਜਾਰੀ ਕੀਤੇ ਗਏ ਫੰਡਾਂ ਰਾਹੀਂ ਅਤਿ ਲੋੜਵੰਦ ਲੋਕਾਂ ਨੂੰ ਠੰਡ ਤੋਂ ਬਚਣ ਲਈ ਕੰਬਲ ਵੰਡੇ ਜਾ ਰਹੇ ਹਨ। ਪਹਿਲੇ ਪੜਾਅ ਤਹਿਤ ਜ਼ਿਲ੍ਹੇ ਵਿੱਚ 346 ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।ਉਨਾਂ ਦੱਸਿਆ ਕਿ ਕਪੂਰਥਲਾ ਸਬ ਡਵੀਜ਼ਨ ਵਿਚ 153, ਸੁਲਤਾਨਪੁਰ ਵਿਚ 63, ਭਲੱਥ ਵਿੱਚ 51 ਅਤੇ ਫਗਵਾੜਾ ਵਿਚ 71 ਲੋੜਵੰਦਾਂ ਨੂੰ ਕੰਬਲ ਵੰਡੇ ਗਏ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ੋਰਦਾਰ ਠੰਡ ਤੋਂ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰਾ ਵੀ ਸ਼ੁਰੂ ਕੀਤਾ ਗਿਆ ਹੈ, ਜਿਥੇ ਲੋੜਵੰਦ ਲੋਕ ਆਸਾਨੀ ਨਾਲ ਰਾਤ ਕੱਟ ਸਕਦੇ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media