ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ
ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹੇ ਜਾਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਕੋਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ ਹਾਲਾਤਾਂ ਨੂੰ ਦੇਖਦਿਆਂ ਖੋਲ੍ਹ ਦੇਣਾ ਚਾਹੀਦਾ ਹੈ।ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਗੌਰ ਕਰਨਾ ਚਾਹੀਦਾ ਹੈ, ਕਿਉਂਕਿ ਹੁਣ ਦੇਸ਼ ਅੰਦਰ ਧਾਰਮਿਕ ਅਸਥਾਨ ’ਤੇ ਸੰਗਤਾਂ ਆਮ ਵਾਂਗ ਜਾ ਰਹੀਆਂ ਹਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media