Tuesday, March 24, 2026

ਸ੍ਰੀ ਦਰਬਾਰ ਸਾਹਿਬ ਵੀਡੀਓ ਬਣਾਉਣ ਮਗਰੋਂ ਗਾਣੇ ਲਗਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਦੀ ਨਿੰਦਾ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਕਿਸੇ ਲੜਕੀ ਵੱਲੋਂ ਆਪਣੀ ਵੀਡੀਓ ਬਣਾ ਕੇ ਉਸ ਨਾਲ ਗਾਣੇ ਲਗਾਉਣ ਮਗਰੋਂ ਸੋਸ਼ਲ ਮੀਡੀਆ ’ਤੇ ਜਨਤਕ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਰਕਰਮਾਂ ਵਿਚ ਅਜਿਹੀਆਂ ਵੀਡੀਓ ਦੀ ਮਨਾਹੀ ਵਾਲੇ ਬੋਰਡ ਲਗਾਉਣ ਦੇ ਬਾਵਜ਼ੂਦ ਵੀ ਜਿਹੜੇ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ, ਉਨ੍ਹਾਂ ਖਿਲਾਫ਼ ਸਾਈਬਰ ਕਰਾਇਮ ਸੈਲ ਰਾਹੀਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਜਿਹੜੀ ਵੀਡੀਓ ਲੜਕੀ ਨੇ ਸੋਸ਼ਲ ਮੀਡੀਆ ’ਤੇ ਪਾਈ ਹੈ, ਉਸ ਸਬੰਧੀ ਕਾਰਵਾਈ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।ਬੀਬੀ ਜਗੀਰ ਕੌਰ ਨੇ ਅਪੀਲ ਕੀਤੀ ਕਿ ਇਸ ਪਾਵਨ ਅਸਥਾਨ ਵਿਖੇ ਪੁੱਜਣ ਵਾਲੀਆਂ ਸੰਗਤਾਂ ਅਜਿਹਾ ਕੁੱਝ ਨਾ ਕਰਨ ਜਿਸ ਨਾਲ ਪਾਵਨ ਅਸਥਾਨ ਦੀ ਮਾਣ-ਮਰਯਾਦਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …